ਪੰਜਾਬ 'ਚ ਵੀਰਵਾਰ ਨੂੰ ਕੋਰੋਨਾ ਦੇ 3119 ਨਵੇਂ ਮਾਮਲੇ ਆਏ ਸਾਹਮਣੇ, 56 ਦੀ ਮੌਤ

Thursday, Apr 08, 2021 - 09:16 PM (IST)

ਪੰਜਾਬ 'ਚ ਵੀਰਵਾਰ ਨੂੰ ਕੋਰੋਨਾ ਦੇ 3119 ਨਵੇਂ ਮਾਮਲੇ ਆਏ ਸਾਹਮਣੇ, 56 ਦੀ ਮੌਤ

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਵੀਰਵਾਰ ਨੂੰ ਪੰਜਾਬ 'ਚ ਕੋਰੋਨਾ ਦੇ 3119 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 56 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 263090 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 7334 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 46372 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 3119 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 6235386 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਰੂਪਨਗਰ ਜ਼ਿਲ੍ਹੇ 'ਚ UP ਤੋਂ ਪਹੁੰਚੇ ਕਣਕ ਦੇ ਭਰੇ 50 ਟਰਾਲੇ, ਕਿਸਾਨਾਂ ਨੇ ਘੇਰ ਲਗਾਇਆ ਧਰਨਾ

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 425, ਜਲੰਧਰ 419, ਐਸ. ਏ. ਐਸ. ਨਗਰ 456, ਪਟਿਆਲਾ 354, ਅੰਮ੍ਰਿਤਸਰ 317, ਹੁਸ਼ਿਆਰਪੁਰ 126, ਬਠਿੰਡਾ 74, ਗੁਰਦਾਸਪੁਰ 138, ਕਪੂਰਥਲਾ 177, ਐੱਸ. ਬੀ. ਐੱਸ. ਨਗਰ 47, ਪਠਾਨਕੋਟ 46, ਸੰਗਰੂਰ 95, ਫਿਰੋਜ਼ਪੁਰ 22, ਰੋਪੜ 52, ਫਰੀਦਕੋਟ 66, ਫਾਜ਼ਿਲਕਾ 18, ਸ੍ਰੀ ਮੁਕਤਸਰ ਸਾਹਿਬ 76, ਫਤਿਹਗੜ੍ਹ ਸਾਹਿਬ 34, ਤਰਨਤਾਰਨ 58, ਮੋਗਾ 51, ਮਾਨਸਾ 45 ਅਤੇ ਬਰਨਾਲਾ 'ਚ 23 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ: ਕੇਂਦਰ ਦੀ ਹੰਕਾਰੀ ਸਰਕਾਰ ਨੂੰ ਝੁਕਾ ਕੇ ਹੀ ਦਮ ਲਵਾਂਗੇ : ਹਰਸਿਮਰਤ ਬਾਦਲ

ਉੱਥੇ ਹੀ ਸੂਬੇ 'ਚ ਅੱਜ 56 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 7, ਬਰਨਾਲਾ 2, ਬਠਿੰਡਾ 2, ਫਰੀਦਕੋਟ 1, ਫਾਜ਼ਿਲਕਾ 1, ਫਿਰੋਜ਼ਪੁਰ 2,  ਗੁਰਦਾਸਪੁਰ 1, ਹੁਸ਼ਿਆਰਪੁਰ 12, ਜਲੰਧਰ 8, ਕਪੂਰਥਲਾ 3, ਲੁਧਿਆਣਾ 4, ਐੱਸ.ਏ.ਐੱਸ ਨਗਰ 2, ਪਟਿਆਲਾ 6, ਸੰਗਰੂਰ 3 ਅਤੇ ਤਰਨਤਾਰਨ 'ਚ 2 ਦੀ ਕੋਰੋਨਾ ਕਾਰਨ ਮੌਤ ਹੋਈ ਹੈ।


author

Bharat Thapa

Content Editor

Related News