ਪੰਜਾਬ ''ਚ ਵੀਰਵਾਰ ਨੂੰ ਕੋਰੋਨਾ ਦੇ 3187 ਨਵੇਂ ਮਾਮਲੇ ਆਏ ਸਾਹਮਣੇ, 60 ਦੀ ਮੌਤ

04/01/2021 9:32:43 PM

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਵੀਰਵਾਰ ਨੂੰ ਪੰਜਾਬ 'ਚ ਕੋਰੋਨਾ ਦੇ 3187 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 60 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 242895 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 6926 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 40067 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 3187 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 5972667 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਤਰਨਤਾਰਨ 'ਚ ਭਗੌੜੇ ਦੋਸ਼ੀ ਨੂੰ ਫੜ੍ਹਨ ਗਈ ਪੁਲਸ ਟੀਮ 'ਤੇ ਹਮਲਾ

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 376, ਜਲੰਧਰ 416, ਪਟਿਆਲਾ 268, ਐਸ. ਏ. ਐਸ. ਨਗਰ 409, ਅੰਮ੍ਰਿਤਸਰ 332, ਗੁਰਦਾਸਪੁਰ 127, ਬਠਿੰਡਾ 165, ਹੁਸ਼ਿਆਰਪੁਰ 258, ਫਿਰੋਜ਼ਪੁਰ 8, ਪਠਾਨਕੋਟ 48, ਸੰਗਰੂਰ 85, ਕਪੂਰਥਲਾ 100, ਫਰੀਦਕੋਟ 56, ਸ੍ਰੀ ਮੁਕਤਸਰ ਸਾਹਿਬ 18, ਫਾਜ਼ਿਲਕਾ 26, ਮੋਗਾ 39, ਰੋਪੜ 186, ਫਤਿਹਗੜ੍ਹ ਸਾਹਿਬ 62, ਬਰਨਾਲਾ 28, ਤਰਨਤਾਰਨ 81, ਐਸ. ਬੀ. ਐਸ. ਨਗਰ 55 ਅਤੇ ਮਾਨਸਾ ਤੋਂ 44 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ:  ਜ਼ਮੀਨ ਦੇ ਠੇਕੇ ਦੀ ਰਕਮ ਜਮਾਂ ਨਾ ਕਰਵਾਉਣ 'ਤੇ ਸਰਪੰਚ ਮੁਅੱਤਲ

ਉੱਥੇ ਹੀ ਸੂਬੇ 'ਚ ਅੱਜ 60 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 11, ਬਰਨਾਲਾ 1, ਬਠਿੰਡਾ 1, ਫਿਰੋਜ਼ਪੁਰ 2, ਗੁਰਦਾਸਪੁਰ 3, ਹੁਸ਼ਿਆਰਪੁਰ 9, ਜਲੰਧਰ 9, ਕਪੂਰਥਲਾ 1, ਲੁਧਿਆਣਾ 8, ਐੱਸ.ਏ.ਐੱਸ ਨਗਰ 4, ਪਠਾਨਕੋਟ 1, ਪਟਿਆਲਾ 2, ਸੰਗਰੂਰ 2 ਐੱਸ.ਬੀ.ਐੱਸ ਨਗਰ 4 ਅਤੇ ਤਰਨਤਾਰਨ 'ਚ 2 ਦੀ ਕੋਰੋਨਾ ਕਾਰਨ ਮੌਤ ਹੋਈ ਹੈ।

Bharat Thapa

This news is Content Editor Bharat Thapa