ਪੰਜਾਬ ''ਚ ਬੁੱਧਵਾਰ ਨੂੰ ਕੋਰੋਨਾ ਦੇ 3329 ਨਵੇਂ ਮਾਮਲੇ ਆਏ ਸਾਹਮਣੇ, 63 ਦੀ ਮੌਤ

04/14/2021 8:48:23 PM

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਬੁੱਧਵਾਰ ਨੂੰ ਪੰਜਾਬ 'ਚ ਕੋਰੋਨਾ ਦੇ 3329 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 63 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 282505 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 7672 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 32242 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 3329 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 6440181 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ- ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 489, ਜਲੰਧਰ 276, ਐਸ. ਏ. ਐਸ. ਨਗਰ 508, ਪਟਿਆਲਾ 347, ਅੰਮ੍ਰਿਤਸਰ 316, ਹੁਸ਼ਿਆਰਪੁਰ 198, ਬਠਿੰਡਾ 202, ਗੁਰਦਾਸਪੁਰ 147, ਕਪੂਰਥਲਾ 43, ਐੱਸ. ਬੀ. ਐੱਸ. ਨਗਰ 46, ਪਠਾਨਕੋਟ 90, ਸੰਗਰੂਰ 87, ਫਿਰੋਜ਼ਪੁਰ 20, ਰੋਪੜ 109, ਫਰੀਦਕੋਟ 98, ਫਾਜ਼ਿਲਕਾ 55, ਸ੍ਰੀ ਮੁਕਤਸਰ ਸਾਹਿਬ 65, ਫਤਿਹਗੜ੍ਹ ਸਾਹਿਬ 53, ਤਰਨਤਾਰਨ 3, ਮੋਗਾ 63, ਮਾਨਸਾ 86 ਅਤੇ ਬਰਨਾਲਾ 'ਚ 28 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ-  ਦਿੱਲੀ ਸਰਕਾਰ ਦੀ ਨਕਲ ਕਰਨ ਨਾਲ ਆਪਣੀ ਸਰਕਾਰ ਨਹੀਂ ਬਚਾ ਸਕਣਗੇ ਕੈਪਟਨ : ਮਾਨ

ਉੱਥੇ ਹੀ ਸੂਬੇ 'ਚ ਅੱਜ 63 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 11, ਬਰਨਾਲਾ 1, ਬਠਿੰਡਾ 3, ਫਾਜ਼ਿਲਕਾ 4, ਫਿਰੋਜ਼ਪੁਰ 1, ਗੁਰਦਾਸਪੁਰ 2, ਹੁਸ਼ਿਆਰਪੁਰ 4, ਜਲੰਧਰ 7, ਕਪੂਰਥਲਾ 3, ਲੁਧਿਆਣਾ 6, ਮੋਗਾ 2, ਐੱਸ.ਏ.ਐੱਸ ਨਗਰ 3, ਸ੍ਰੀ ਮੁਕਤਸਰ ਸਾਹਿਬ 1, ਪਠਾਨਕੋਟ 2, ਪਟਿਆਲਾ 6, ਸੰਗਰੂਰ 2, ਐੱਸ. ਬੀ. ਐੱਸ ਨਗਰ 3 ਅਤੇ ਤਰਨਤਾਰਨ 'ਚ 2 ਦੀ ਕੋਰੋਨਾ ਕਾਰਨ ਮੌਤ ਹੋਈ ਹੈ।


Bharat Thapa

Content Editor

Related News