ਪੰਜਾਬ ''ਚ ਮੰਗਲਵਾਰ ਨੂੰ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ, 19 ਦੀ ਮੌਤ

Tuesday, Dec 15, 2020 - 07:54 PM (IST)

ਪੰਜਾਬ ''ਚ ਮੰਗਲਵਾਰ ਨੂੰ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ, 19 ਦੀ ਮੌਤ

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਮੰਗਲਵਾਰ ਨੂੰ ਪੰਜਾਬ 'ਚ ਕੋਰੋਨਾ ਦੇ 409 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 19 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 161053 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 5117 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 24450 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 409 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 3558306 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।  

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 70, ਜਲੰਧਰ 48, ਪਟਿਆਲਾ 24, ਐਸ. ਏ. ਐਸ. ਨਗਰ 101, ਅੰਮ੍ਰਿਤਸਰ 39, ਗੁਰਦਾਸਪੁਰ 13, ਬਠਿੰਡਾ 16, ਹੁਸ਼ਿਆਰਪੁਰ 18, ਫਿਰੋਜ਼ਪੁਰ 2, ਪਠਾਨਕੋਟ 8, ਸੰਗਰੂਰ 8, ਕਪੂਰਥਲਾ 4, ਫਰੀਦਕੋਟ 6, ਸ੍ਰੀ ਮੁਕਤਸਰ ਸਾਹਿਬ 4, ਫਾਜ਼ਿਲਕਾ 4, ਮੋਗਾ 3, ਰੋਪੜ 24, ਫਤਿਹਗੜ੍ਹ ਸਾਹਿਬ 7, ਬਰਨਾਲਾ 2, ਤਰਨਤਾਰਨ 5, ਐਸ. ਬੀ. ਐਸ. ਨਗਰ 2 ਅਤੇ ਮਾਨਸਾ ਤੋਂ 1 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਉੱਥੇ ਹੀ ਸੂਬੇ 'ਚ ਅੱਜ 19 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ 'ਚ ਬਰਨਾਲਾ 1, ਬਠਿੰਡਾ 1, ਫਾਜ਼ਿਲਕਾ 1, ਗੁਰਦਾਸਪੁਰ 1, ਜਲੰਧਰ 3, ਲੁਧਿਆਣਾ 5, ਮਾਨਸਾ 1, ਐਸ ਏ ਐਸ ਨਗਰ 4, ਪਟਿਆਲਾ 1 ਅਤੇ ਰੋਪੜ 'ਚ 1 ਦੀ ਕੋਰੋਨਾ ਕਾਰਨ ਮੌਤ ਹੋਈ ਹੈ। 


author

Bharat Thapa

Content Editor

Related News