ਪੰਜਾਬ ''ਚ ਐਤਵਾਰ ਨੂੰ ਕੋਰੋਨਾ ਦੇ 4957 ਨਵੇਂ ਮਾਮਲੇ ਆਏ ਸਾਹਮਣੇ, 68 ਦੀ ਮੌਤ

Sunday, Apr 18, 2021 - 09:10 PM (IST)

ਪੰਜਾਬ ''ਚ ਐਤਵਾਰ ਨੂੰ ਕੋਰੋਨਾ ਦੇ 4957 ਨਵੇਂ ਮਾਮਲੇ ਆਏ ਸਾਹਮਣੇ, 68 ਦੀ ਮੌਤ

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਐਤਵਾਰ ਨੂੰ ਪੰਜਾਬ 'ਚ ਕੋਰੋਨਾ ਦੇ 4957 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 68 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 300038 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 7902 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 46695 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 4957 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 6607723 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਦੇ ਦੋ ਇਲਾਕਿਆਂ ’ਚ ਲੱਗੀ ਪੂਰਨ ਤਾਲਾਬੰਦੀ

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 686, ਜਲੰਧਰ 445, ਐਸ. ਏ. ਐਸ. ਨਗਰ 880, ਪਟਿਆਲਾ 379, ਅੰਮ੍ਰਿਤਸਰ 742, ਹੁਸ਼ਿਆਰਪੁਰ 268, ਬਠਿੰਡਾ 293, ਗੁਰਦਾਸਪੁਰ 104, ਕਪੂਰਥਲਾ 67, ਐੱਸ. ਬੀ. ਐੱਸ. ਨਗਰ 32, ਪਠਾਨਕੋਟ 128, ਸੰਗਰੂਰ 63, ਫਿਰੋਜ਼ਪੁਰ 70, ਰੋਪੜ 107, ਫਰੀਦਕੋਟ 52, ਫਾਜ਼ਿਲਕਾ 173, ਸ੍ਰੀ ਮੁਕਤਸਰ ਸਾਹਿਬ 170, ਫਤਿਹਗੜ੍ਹ ਸਾਹਿਬ 65, ਤਰਨਤਾਰਨ 5, ਮੋਗਾ 91, ਮਾਨਸਾ 117 ਅਤੇ ਬਰਨਾਲਾ 'ਚ 20 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ ਦੀ ਭੇਟ ਚੜ੍ਹਿਆ ਪਿੰਡ ਰੇਤਗੜ੍ਹ ਦਾ 45 ਸਾਲਾ ਕਿਸਾਨ

ਉੱਥੇ ਹੀ ਸੂਬੇ 'ਚ ਅੱਜ 68 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 11, ਬਰਨਾਲਾ 2, ਬਠਿੰਡਾ 1, ਫਰੀਦਕੋਟ 2, ਫਤਿਹਗੜ੍ਹ ਸਾਹਿਬ 2, ਫਾਜ਼ਿਲਕਾ 3, ਗੁਰਦਾਸਪੁਰ 9, ਹੁਸ਼ਿਆਰਪੁਰ 2, ਜਲੰਧਰ 4, ਕਪੂਰਥਲਾ 3, ਲੁਧਿਆਣਾ 5, ਮਾਨਸਾ 1, ਮੋਗਾ 1, ਐੱਸ.ਏ.ਐੱਸ ਨਗਰ 5, ਪਠਾਨਕੋਟ 1, ਪਟਿਆਲਾ 7, ਰੋਪੜ 6 ਅਤੇ ਤਰਨਤਾਰਨ 'ਚ 3 ਦੀ ਕੋਰੋਨਾ ਕਾਰਨ ਮੌਤ ਹੋਈ ਹੈ।


author

Bharat Thapa

Content Editor

Related News