ਪੰਜਾਬ ਦੇ 5 ਆਈ. ਏ. ਐਸ. ਅਧਿਕਾਰੀ ਤਬਦੀਲ

Monday, Aug 17, 2020 - 09:34 PM (IST)

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ 5 ਸੀਨੀਅਰ ਆਈ. ਏ. ਐਸ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ/ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀ ਅਨੁਰਾਗ ਅਗਰਵਾਲ ਨੂੰ ਵਧੀਕ ਮੁੱਖ ਸਕੱਤਰ ਪਾਵਰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੂੰ ਨਵੇਂ ਤੇ ਨਵਿਆਉਣਯੋਗ ਊਰਜਾ ਸਰੋਤ ਦੇ ਵਧੀਕ ਪ੍ਰਮੁੱਖ ਸਕੱਤਰ ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਜਦਕਿ ਕੇ.ਏ.ਪੀ ਸਿਨਹਾ, ਪ੍ਰਮੁੱਖ ਸਕੱਤਰ ਵਿੱਤ ਨੂੰ ਫੂਡ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਦਾ ਵਾਧੂ ਚਾਰਜ, ਜਸਪਾਲ ਸਿੰਘ ਪ੍ਰਮੁੱਖ ਸਕੱਤਰ ਪਲਾਨਿੰਗ ਨੂੰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਦੇ ਵਾਧੂ ਚਾਰਜ ਸਮੇਤ ਪ੍ਰਮੁੱਖ ਸਕੱਤਰ ਚੋਣਾਂ ਦਾ ਵਾਧੂ ਚਾਰਜ, ਕੇ ਸਿਵਾ ਪ੍ਰਸਾਦ ਪ੍ਰਮੁੱਖ ਸਕੱਤਰ ਟਰਾਂਸਪੋਰਟ ਨੂੰ ਖੇਡਾਂ ਤੇ ਯੁਵਕ ਸੇਵਾਵਾਂ ਦੇ ਪ੍ਰਮੁੱਖ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਹੁਸਨ ਲਾਲ ਨੂੰ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਜੋਂ ਤਾਇਨਾਤ ਕੀਤਾ ਗਿਆ ਹੈ।
PunjabKesari
 


Deepak Kumar

Content Editor

Related News