ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ ਚਲਾਈਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

Monday, Oct 26, 2026 - 04:30 PM (IST)

ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ ਚਲਾਈਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਜਲੰਧਰ ਰੋਡ 'ਤੇ ਦਿਨ-ਦਿਹਾੜੇ ਫਾਇਰਿੰਗ ਦੀ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ। ਜਾਣਕਾਰੀ ਮੁਤਾਬਕ ਜਲੰਧਰ ਰੋਡ ਸਥਿਤ ਸ਼ਰਮਾ ਕਾਰ ਸ਼ਿੰਗਾਰ ਦੀ ਦੁਕਾਨ 'ਤੇ ਦੋ ਨੌਜਵਾਨਾਂ ਨੇ ਫਾਇਰਿੰਗ ਕੀਤੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਦੁਕਾਨ 'ਤੇ ਦੋ ਫਾਇਰ ਕੀਤੇ। ਇਸ ਦੌਰਾਨ ਦੁਕਾਨ ਦੇ ਕਾਊਂਟਰ 'ਤੇ ਬੈਠੇ ਮਾਲਕ ਨਰੇਸ਼ ਕੁਮਾਰ ਦੇ ਪਿਤਾ ਜਸਵਿੰਦਰ ਮੋਹਨ ਦੀ ਜਾਨ ਵਾਲ-ਵਾਲ ਬਚੀ। ਇੱਕ ਗੋਲੀ ਉਨ੍ਹਾਂ ਦੇ ਚਿਹਰੇ ਦੇ ਕੋਲੋਂ ਦੀ ਲੰਘਦੀ ਹੋਈ ਦੁਕਾਨ ਦਾ ਸ਼ੀਸ਼ਾ ਤੋੜ ਗਈ।

ਇਹ ਵੀ ਪੜ੍ਹੋ- ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ ਵਪਾਰੀਆਂ ਨੇ ਐਕਸ਼ਨ ਕਮੇਟੀ ਕੋਲੋਂ ਕਰ'ਤੀ ਵੱਡੀ ਮੰਗ

ਦੁਕਾਨ ਮਾਲਕ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਵਿਦੇਸ਼ੀ ਨੰਬਰਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਸਨ ਅਤੇ ਪੈਸੇ ਨਾ ਦੇਣ 'ਤੇ ਫਾਇਰਿੰਗ ਕੀਤੀ ਗਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਜਦੋਂ ਫਾਇਰਿੰਗ ਹੋਈ ਉਸ ਸਮੇਂ ਦੁਕਾਨ ਅੰਦਰ ਐਸ. ਐਸ. ਪੀ. ਬਟਾਲਾ ਦੀ ਸਰਕਾਰੀ ਗੱਡੀ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐਸ. ਪੀ. ਸਿਟੀ ਸੁਖਇੰਦਰ ਸਿੰਘ ਸਮੇਤ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚੇ। ਪੁਲਸ ਵੱਲੋਂ CCTV ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਸੱਸ-ਸਹੁਰੇ ਤੇ ਪਤੀ ਨੇ ਮਿਲਕੇ ਮਾਰ'ਤੀ ਵਿਆਹੁਤਾ, ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਕੀਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News