ਪੰਜਾਬ ’ਚ 5ਵੇਂ ਦਿਨ 512063 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
Thursday, Apr 15, 2021 - 01:45 AM (IST)
ਚੰਡੀਗੜ੍ਹ, (ਅਸ਼ਵਨੀ): ਪੰਜਾਬ ਰਾਜ ਵਿਚ ਅੱਜ ਕਣਕ ਦੀ ਖਰੀਦ ਦੇ ਪੰਜਵੇਂ ਦਿਨ 512063 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ।
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ 512063 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵਲੋਂ 134761 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 117545 ਮੀਟ੍ਰਿਕ ਟਨ ਅਤੇ ਪਨਸਪ ਵਲੋਂ 13194 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 70873 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐੱਫ.ਸੀ.ਆਈ. ਵਲੋਂ 19913 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿਚ ਜਨਤਕ ਵੰਡ ਲਈ 37057 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਪੰਜਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿਚ ਕੁਲ 1056397 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।