ਪੰਜਾਬ ''ਚ ਵੀਰਵਾਰ ਨੂੰ ਕੋਰੋਨਾ ਦੇ 5456 ਨਵੇਂ ਮਾਮਲੇ ਆਏ ਸਾਹਮਣੇ, ਇੰਨੇ ਲੋਕਾਂ ਦੀ ਹੋਈ ਮੌਤ

04/22/2021 9:37:14 PM

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਵੀਰਵਾਰ ਨੂੰ ਪੰਜਾਬ 'ਚ ਕੋਰੋਨਾ ਦੇ 5456 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 76 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 319719 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 8189 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 47305 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 5456 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 6792211 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ- ਕੋਰੋਨਾ ਦੀ ਦੂਜੀ ਡੋਜ਼ ਤੋਂ ਬਾਅਦ ਬੀਬੀ ਦੀ ਹਾਲਤ ਗੰਭੀਰ, PGI 'ਚ ਦਾਖ਼ਲ

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 880, ਜਲੰਧਰ 419, ਐੱਸ. ਏ. ਐੱਸ. ਨਗਰ 931, ਪਟਿਆਲਾ 448, ਅੰਮ੍ਰਿਤਸਰ 462, ਹੁਸ਼ਿਆਰਪੁਰ 206, ਬਠਿੰਡਾ 446, ਗੁਰਦਾਸਪੁਰ 164, ਕਪੂਰਥਲਾ 162, ਐੱਸ. ਬੀ. ਐੱਸ. ਨਗਰ 74, ਪਠਾਨਕੋਟ 164, ਸੰਗਰੂਰ 145, ਫਿਰੋਜ਼ਪੁਰ 35, ਰੋਪੜ 84, ਫਰੀਦਕੋਟ 47, ਫਾਜ਼ਿਲਕਾ 162, ਸ੍ਰੀ ਮੁਕਤਸਰ ਸਾਹਿਬ 180, ਫਤਿਹਗੜ੍ਹ ਸਾਹਿਬ 60, ਤਰਨਤਾਰਨ 108, ਮੋਗਾ 90, ਮਾਨਸਾ 187 ਅਤੇ ਬਰਨਾਲਾ 'ਚ 26 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ- 1 ਮਈ ਤੋਂ 18 ਸਾਲਾ ਦੇ ਉਪਰ ਵਾਲੇ ਵਰਗ ਨੂੰ ਲੱਗੇਗਾ ਕੋਰੋਨਾ ਟੀਕਾ : ਮੁੱਖ ਮੰਤਰੀ

ਉੱਥੇ ਹੀ ਸੂਬੇ 'ਚ ਅੱਜ 76 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 10, ਬਰਨਾਲਾ 1, ਬਠਿੰਡਾ 5, ਫਤਿਹਗੜ੍ਹ ਸਾਹਿਬ 1, ਫਾਜ਼ਿਲਕਾ 2, ਫਿਰੋਜ਼ਪੁਰ 2, ਗੁਰਦਾਸਪੁਰ 9, ਹੁਸ਼ਿਆਰਪੁਰ 4, ਜਲੰਧਰ 5, ਕਪੂਰਥਲਾ 3, ਲੁਧਿਆਣਾ 7, ਮੋਗਾ 1, ਮੋਹਾਲੀ 7, ਮੁਕਤਸਰ ਸਾਹਿਬ 2, ਪਠਾਨਕੋਟ 4, ਪਟਿਆਲਾ 5, ਰੋਪੜ 3, ਸੰਗਰੂਰ 1 ਅਤੇ ਤਰਨਤਾਰਨ 'ਚ 4 ਦੀ ਕੋਰੋਨਾ ਕਾਰਨ ਮੌਤ ਹੋਈ ਹੈ।

Bharat Thapa

This news is Content Editor Bharat Thapa