ਪੰਜਾਬ 'ਚ ਸੋਮਵਾਰ ਨੂੰ ਕੋਰੋਨਾ ਦੇ 635 ਨਵੇਂ ਮਾਮਲੇ ਆਏ ਸਾਹਮਣੇ, 18 ਦੀ ਮੌਤ

Monday, Mar 01, 2021 - 08:35 PM (IST)

ਪੰਜਾਬ 'ਚ ਸੋਮਵਾਰ ਨੂੰ ਕੋਰੋਨਾ ਦੇ 635 ਨਵੇਂ ਮਾਮਲੇ ਆਏ ਸਾਹਮਣੇ, 18 ਦੀ ਮੌਤ

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਸੋਮਵਾਰ ਨੂੰ ਪੰਜਾਬ 'ਚ ਕੋਰੋਨਾ ਦੇ 635 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 18 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 182809 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 5850 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 13727 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 635 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 5013117 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।  

ਇਹ ਵੀ ਪੜ੍ਹੋ:- ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀ

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 64, ਜਲੰਧਰ 42, ਪਟਿਆਲਾ 36, ਐਸ. ਏ. ਐਸ. ਨਗਰ 60, ਅੰਮ੍ਰਿਤਸਰ 45, ਗੁਰਦਾਸਪੁਰ 20, ਬਠਿੰਡਾ 34, ਹੁਸ਼ਿਆਰਪੁਰ 93, ਫਿਰੋਜ਼ਪੁਰ 10, ਪਠਾਨਕੋਟ 2, ਸੰਗਰੂਰ 14, ਕਪੂਰਥਲਾ 133, ਫਰੀਦਕੋਟ 1, ਸ੍ਰੀ ਮੁਕਤਸਰ ਸਾਹਿਬ 5, ਫਾਜ਼ਿਲਕਾ 6, ਮੋਗਾ 7, ਰੋਪੜ 6, ਫਤਿਹਗੜ੍ਹ ਸਾਹਿਬ 9, ਬਰਨਾਲਾ 0, ਤਰਨਤਾਰਨ 3, ਐਸ. ਬੀ. ਐਸ. ਨਗਰ 37 ਅਤੇ ਮਾਨਸਾ ਤੋਂ 8 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ:- ਦੇਰ ਰਾਤ ਮਾਲੇਰਕੋਟਲਾ ਦੀ ਇੱਕ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਉੱਥੇ ਹੀ ਸੂਬੇ 'ਚ ਅੱਜ 18 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 2, ਹੁਸ਼ਿਆਰਪੁਰ 3, ਕਪੂਰਥਲਾ 1, ਲੁਧਿਆਣਾ 1, ਐਸ.ਏ.ਐਸ ਨਗਰ 1, ਪਠਾਨਕੋਟ 1, ਪਟਿਆਲਾ 2, ਸੰਗਰੂਰ 1 ਅਤੇ ਐਸ.ਬੀ.ਐਸ ਨਗਰ 'ਚ 6 ਦੀ ਕੋਰੋਨਾ ਕਾਰਨ ਮੌਤ ਹੋਈ ਹੈ।   
 


author

Bharat Thapa

Content Editor

Related News