ਪੰਜਾਬ ਦੇ 6ਵੇਂ ਵਿੱਤ ਕਮਿਸ਼ਨ ਨੇ ਰਾਜਪਾਲ ਨੂੰ ਸੌਂਪੀ ਰਿਪੋਰਟ
Tuesday, Mar 29, 2022 - 11:25 PM (IST)
ਚੰਡੀਗੜ੍ਹ : ਪੰਜਾਬ ਦੇ ਵਿੱਤ ਕਮਿਸ਼ਨ ਨੇ ਪੰਜਾਬ ਰਾਜ ਭਵਨ ਵਿਖੇ ਆਪਣੀ ਰਿਪੋਰਟ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ 2021-22 ਤੋਂ 2025-26 ਤੱਕ ਦੀ ਹੈ। ਪੰਜਾਬ ਦੇ ਵਿੱਤ ਕਮਿਸ਼ਨ ਦੇ ਚੇਅਰਮੈਨ ਕੇ. ਆਰ. ਲਖਨਪਾਲ, ਆਈ. ਏ. ਐੱਸ. (ਸੇਵਾਮੁਕਤ) ਸਾਬਕਾ ਮੁੱਖ ਸਕੱਤਰ, ਮੈਂਬਰ ਵਜਰਾਲਿੰਗਮ, ਆਈ. ਏ. ਐੱਸ. (ਸੇਵਾਮੁਕਤ) ਅਤੇ ਡਾ. ਬੀ. ਐੱਸ. ਘੁੰਮਣ ਮਾਹਿਰ ਨੇ ਇਹ ਰਿਪੋਰਟ ਸੰਵਿਧਾਨ ਅਨੁਸਾਰ ਅਗਲੀ ਕਾਰਵਾਈ ਲਈ ਪੇਸ਼ ਕੀਤੀ ਹੈ। ਕਮਿਸ਼ਨ ਨੇ ਆਪਣੀ ਰਿਪੋਰਟ ’ਚ ਸੂਬਾ ਸਰਕਾਰ ਨੂੰ ਉਨ੍ਹਾਂ ਦੀਆਂ ਸਿਫ਼ਾਰਸ਼ਾਂ ’ਤੇ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ਪਹੁੰਚੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ-ਕਰਜ਼ਾ ਮੁਕਤ ਕਰਾਂਗੇ ਯੂਨੀਵਰਸਿਟੀ
ਦੱਸ ਦੇਈਏ ਕਿ ਰਾਜ ਵਿੱਤ ਕਮਿਸ਼ਨ (ਐੱਸ. ਐੱਫ. ਸੀ.) 6ਵੇਂ ਕਮਿਸ਼ਨ ਹਨ। ਇਨ੍ਹਾਂ ਦਾ ਗਠਨ ਪੰਚਾਇਤਾਂ ਅਤੇ ਨਗਰ ਪਾਲਿਕਾਵਾਂ ਐਕਟ, 1994 ਦੀ ਧਾਰਾ 3(1) ਅਧੀਨ ਕੀਤਾ ਗਿਆ ਸੀ। ਐੱਸ. ਐੱਫ. ਸੀ. ਦੇ ਗਠਨ ਦਾ ਮੁੱਖ ਉਦੇਸ਼ ਸਥਾਨਕ ਸੰਸਥਾਵਾਂ ਦੇ ਕੰਮਕਾਜ ’ਚ ਮੌਜੂਦ ਅਸਥਿਰਤਾ ਅਤੇ ਉਨ੍ਹਾਂ ਲਈ ਉਪਲੱਬਧ ਵਿੱਤੀ ਸਰੋਤਾਂ ਨੂੰ ਸੰਬੋਧਿਤ ਕਰਨਾ ਹੈ। ਐੱਸ. ਐੱਫ. ਟੀ. ਦਾ ਸੂਬਾ ਸਰਕਾਰ ਅਤੇ ਸਥਾਨਕ ਸੰਸਥਾਵਾਂ ਦਰਮਿਆਨ ਕਾਨੂੰਨੀ ਪ੍ਰਕਿਰਿਆ ’ਚ ਅੰਤਿਮ ਫੈਸਲਾ ਦੇਣ ਦਾ ਕੰਮ ਹੈ।
ਇਹ ਵੀ ਪੜ੍ਹੋ : ਬਹਿਬਲ ਕਲਾਂ ਪਹੁੰਚੇ ਨਵਜੋਤ ਸਿੰਘ ਸਿੱਧੂ, ਕਿਹਾ-‘ਇੰਤਹਾ ਹੋ ਗਈ ਇੰਤਜ਼ਾਰ ਕੀ’