ਪੰਜਾਬ ''ਚ ਵੀਰਵਾਰ ਨੂੰ ਕੋਰੋਨਾ ਦੇ 792 ਨਵੇਂ ਮਾਮਲੇ ਆਏ ਸਾਹਮਣੇ, 16 ਦੀ ਮੌਤ

Thursday, Nov 19, 2020 - 09:29 PM (IST)

ਪੰਜਾਬ ''ਚ ਵੀਰਵਾਰ ਨੂੰ ਕੋਰੋਨਾ ਦੇ 792 ਨਵੇਂ ਮਾਮਲੇ ਆਏ ਸਾਹਮਣੇ, 16 ਦੀ ਮੌਤ

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਵੀਰਵਾਰ ਨੂੰ ਪੰਜਾਬ 'ਚ ਕੋਰੋਨਾ ਦੇ 792 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 16 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 144177 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 4556 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 23660 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 792 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 2946382 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।  

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 108, ਜਲੰਧਰ 122, ਪਟਿਆਲਾ 71, ਐਸ. ਏ. ਐਸ. ਨਗਰ 135, ਅੰਮ੍ਰਿਤਸਰ 66, ਗੁਰਦਾਸਪੁਰ 39, ਬਠਿੰਡਾ 59, ਹੁਸ਼ਿਆਰਪੁਰ 29, ਫਿਰੋਜ਼ਪੁਰ 8, ਪਠਾਨਕੋਟ 4, ਸੰਗਰੂਰ 11, ਕਪੂਰਥਲਾ 8, ਫਰੀਦਕੋਟ 32, ਸ੍ਰੀ ਮੁਕਤਸਰ ਸਾਹਿਬ 18, ਫਾਜ਼ਿਲਕਾ 18, ਮੋਗਾ 9, ਰੋਪੜ 32, ਫਤਿਹਗੜ੍ਹ ਸਾਹਿਬ 9, ਬਰਨਾਲਾ 3, ਤਰਨਤਾਰਨ 1, ਐਸ. ਬੀ. ਐਸ. ਨਗਰ 8 ਅਤੇ ਮਾਨਸਾ ਤੋਂ 2 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਉੱਥੇ ਹੀ ਸੂਬੇ 'ਚ ਅੱਜ 16 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ 'ਚ ਬਠਿੰਡਾ 1, ਗੁਰਦਾਸਪੁਰ 2, ਹੁਸ਼ਿਆਰਪੁਰ 2, ਜਲੰਧਰ 5, ਪਠਾਨਕੋਟ 1, ਪਟਿਆਲਾ 4 ਅਤੇ ਸੰਗਰੂਰ 'ਚ 1 ਦੀ ਕੋਰੋਨਾ ਕਾਰਨ ਮੌਤ ਹੋਈ ਹੈ। 


author

Bharat Thapa

Content Editor

Related News