ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ 802 ਨਵੇਂ ਮਾਮਲੇ ਆਏ ਸਾਹਮਣੇ, 10 ਦੀ ਮੌਤ

Sunday, Dec 06, 2020 - 08:54 PM (IST)

ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ 802 ਨਵੇਂ ਮਾਮਲੇ ਆਏ ਸਾਹਮਣੇ, 10 ਦੀ ਮੌਤ

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਐਤਵਾਰ ਨੂੰ ਪੰਜਾਬ 'ਚ ਕੋਰੋਨਾ ਦੇ 802 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 10 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 156226 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 4915 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 28050 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 802 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 3352671 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।  

ਇਹ ਵੀ ਪੜ੍ਹੋ: ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ


ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 114, ਜਲੰਧਰ 70, ਪਟਿਆਲਾ 67, ਐਸ. ਏ. ਐਸ. ਨਗਰ 157, ਅੰਮ੍ਰਿਤਸਰ 86, ਗੁਰਦਾਸਪੁਰ 24, ਬਠਿੰਡਾ 55, ਹੁਸ਼ਿਆਰਪੁਰ 37, ਫਿਰੋਜ਼ਪੁਰ 11, ਪਠਾਨਕੋਟ 38, ਸੰਗਰੂਰ 12, ਕਪੂਰਥਲਾ 12, ਫਰੀਦਕੋਟ 20, ਸ੍ਰੀ ਮੁਕਤਸਰ ਸਾਹਿਬ 13, ਫਾਜ਼ਿਲਕਾ 17, ਮੋਗਾ 2, ਰੋਪੜ 23, ਫਤਿਹਗੜ੍ਹ ਸਾਹਿਬ 14, ਬਰਨਾਲਾ 4, ਤਰਨਤਾਰਨ 1, ਐਸ. ਬੀ. ਐਸ. ਨਗਰ 13 ਅਤੇ ਮਾਨਸਾ ਤੋਂ 12 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ: ‘ਭਾਰਤ ਬੰਦ ਨੂੰ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਦਾ ਸਮਰਥਨ, ਬੰਦ ਰਹਿਣਗੇ ਪੰਜਾਬ ਦੇ ਸਾਰੇ ਪੰਪ’

ਉੱਥੇ ਹੀ ਸੂਬੇ 'ਚ ਅੱਜ 10 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ 'ਚ ਅੰਮ੍ਰਿਤਸਰ 1, ਹੁਸ਼ਿਆਰਪੁਰ 2, ਜਲੰਧਰ 3, ਪਟਿਆਲਾ 1, ਰੋਪੜ 1, ਸੰਗਰੂਰ 1 ਅਤੇ ਤਰਨਤਾਰਨ 'ਚ 1 ਦੀ ਕੋਰੋਨਾ ਕਾਰਨ ਮੌਤ ਹੋਈ ਹੈ। 
 


author

Bharat Thapa

Content Editor

Related News