ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਭਰੇ ਨਾਮਜ਼ਦਗੀ ਪੱਤਰ

Tuesday, May 14, 2024 - 06:41 PM (IST)

ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਭਰੇ ਨਾਮਜ਼ਦਗੀ ਪੱਤਰ

ਫਰੀਦਕੋਟ (ਜਗਤਾਰ) - ਲੋਕ ਸਭਾ ਚੋਣਾਂ 2024 ਦੇ ਉਮੀਦਵਾਰ ਦੇ ਨਾਮਜਦਗੀ ਪੱਤਰ ਦਾਖ਼ਲ ਕਰਨ ਦੀ ਅੱਜ ਆਖ਼ਰੀ ਤਰੀਕ ਹੈ, ਜਿਸ ਦੇ ਚਲਦਿਆਂ ਫਰੀਦਕੋਟ ਲੋਕ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਵੱਲੋਂ ਆਪਣੇ ਨਾਮਜਦਗੀ ਪੱਤਰ ਦਾਖ਼ਲ ਕੀਤੇ ਗਏ।

PunjabKesari

ਕਰਮਜੀਤ ਅਨਮੋਲ ਵੱਲੋਂ ਇੱਕ ਰੋਡ ਸ਼ੋਅ ਕਰਦਿਆਂ ਆਪਣੇ ਨਾਮਜਦਗੀ ਪੱਤਰ ਭਰੇ। ਅੱਜ ਦਾ ਇਹ ਰੋਡ ਸ਼ੋਅ ਕੋਟਕਪੁਰਾ ਤੋਂ ਸ਼ੁਰੂ ਹੋ ਕੇ ਫਰੀਦਕੋਟ 'ਚ ਸਮਾਪਤ ਹੋਇਆ, ਜਿਸ 'ਚ ਅਦਾਕਾਰ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਮਲਕੀਤ ਰੌਣੀ ਤੋਂ ਇਲਾਵਾ 9 ਹਲਕਿਆਂ ਦੇ ਐੱਮ. ਐੱਲ. ਏ. ਮੌਜ਼ੂਦ ਰਹੇ। 

PunjabKesari

ਇਸ ਮੌਕੇ ਗੱਲਬਾਤ ਕਰਦਿਆਂ ਕਰਮਜੀਤ ਅਨਮੋਲ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਆਪਣੇ ਨਾਮਜਦਗੀ ਪੱਤਰ ਭਰ ਦਿੱਤੇ ਗਏ ਹਨ ਅਤੇ ਮੈਨੂੰ ਲੋਕਾਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਜਦੋਂ ਸਵਾਲ ਕੀਤਾ ਗਿਆ ਕਿ ਵਿਰੋਧੀ ਕਹਿ ਰਹੇ ਹਨ ਕਿ ਤੁਸੀਂ ਪੀ. ਆਰ. ਹੋ ਕੈਨੇਡਾ ਦੇ ਤਾਂ ਉਨ੍ਹਾਂ ਕਿਹਾ ਕਿ ਸਾਰੇ ਕਿਤੇ ਨਾ ਕਿਤੇ ਵਿਦੇਸ਼ਾਂ 'ਚ ਜਾਂਦੇ ਹਨ ਪਰ ਉਹ ਪੰਜਾਬ 'ਚ ਰਹਿ ਕੇ ਹੀ ਲੋਕਾਂ ਦੀ ਸੇਵਾ ਕਰਨਗੇ।

PunjabKesari

ਇਸ ਮੌਕੇ ਵੀ ਅਦਾਕਾਰ ਬੀਨੂੰ ਢਿੱਲੋ ਨੇ ਵੀ ਕਿਹਾ ਕਿ ਉਹ ਅੱਜ ਕਰਮਜੀਤ ਅਨਮੋਲ ਦੇ ਹੱਕ 'ਚ ਆਏ ਹਨ ਅਤੇ ਲੋਕਾਂ ਦਾ ਪੂਰਾ ਸਾਥ ਆਮ ਆਦਮੀ ਪਾਰਟੀ ਨੂੰ ਮਿਲ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿੱਤ ਆਮ ਆਦਮੀ ਪਾਰਟੀ ਦੀ ਹੀ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News