ਪੰਜਾਬ 'ਆਪ' ਦਾ ਵਫ਼ਦ ਰਾਜਪਾਲ ਨੂੰ ਮਿਲਿਆ, ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ (ਵੀਡੀਓ)
Friday, Jan 10, 2025 - 05:07 PM (IST)
ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੇ ਇਕ ਵਫ਼ਦ ਨੇ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਚੰਡੀਗੜ੍ਹ 'ਚ ਮੁੱਖ ਸਕੱਤਰ ਲਾਉਣ ਦਾ ਵਿਰੋਧ ਕੀਤਾ ਗਿਆ ਹੈ। ਵਫ਼ਦ 'ਚ ਪੰਜਾਬ ਦੇ ਪਾਰਟੀ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ
ਅਮਨ ਅਰੋੜਾ ਨੇ ਕਿਹਾ ਕਿ ਇਸ ਤਰ੍ਹਾਂ ਕੇਂਦਰ ਵਲੋਂ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਅਸੀਂ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕਰਾਂਗੇ। ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੇਂਦਰ ਵਲੋਂ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਡੱਲੇਵਾਲ ਦੀ ਨਾਜ਼ੁਕ ਹਾਲਤ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ (ਵੀਡੀਓ)
ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਵਲੋਂ ਪੰਜਾਬ ਦਾ ਹੱਕ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਅਸੀਂ ਦਿੱਲੀ ਦੀਆਂ ਬਰੂਹਾਂ ਤੱਕ ਲੜਾਂਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8