ਪੰਜਾਬ 'ਚ ਵੱਡੀ ਵਾਰਦਾਤ! 'ਆਪ' ਆਗੂ ਤੇ ਸਾਥੀ 'ਤੇ ਫ਼ਾਇਰਿੰਗ, ਇਕ ਦੀ ਗਈ ਜਾਨ

Thursday, May 29, 2025 - 10:02 AM (IST)

ਪੰਜਾਬ 'ਚ ਵੱਡੀ ਵਾਰਦਾਤ! 'ਆਪ' ਆਗੂ ਤੇ ਸਾਥੀ 'ਤੇ ਫ਼ਾਇਰਿੰਗ, ਇਕ ਦੀ ਗਈ ਜਾਨ

ਨਿਹਾਲ ਸਿੰਘ ਵਾਲਾ/ਮੋਗਾ(ਬਾਵਾ/ਕਸ਼ਿਸ਼): ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਬਿਲਾਸਪੁਰ ਵਿਖੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਤਾਬੜਤੋੜ ਗੋਲ਼ੀਆਂ ਚਲਾ ਕੇ ਦੋ ਵਿਅਕਤੀਆਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। 

ਇਹ ਖ਼ਬਰ ਵੀ ਪੜ੍ਹੋ - ...ਤਾਂ ਨਹੀਂ ਮਿਲੇਗੀ ਪੈਨਸ਼ਨ! ਸਰਕਾਰ ਵੱਲੋਂ ਨਿਯਮਾਂ 'ਚ ਵੱਡਾ ਬਦਲਾਅ

ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਸਰਪੰਚੀ ਦੀ ਚੋਣ ਲੜੇ ਸਪੋਰਟਸ ਕਲੱਬ ਪ੍ਰਧਾਨ ਗੁਰਮੀਤ ਸਿੰਘ ਉਰਫ ਗੀਤਾ ਅਤੇ ਉਸ ਦੇ ਸਾਥੀ ਅਮਨਦੀਪ ਸਿੰਘ ਅਮਨਾ ਜੋ ਕਿ ਪਿੰਡ ਬਿਲਾਸਪੁਰ ਦੇ ਬੱਸ ਸਟੈਂਡ ’ਤੇ ਖੜੇ ਸਨ ਕਿ ਦੋ ਮੋਟਰਸਾਈਕਲ ਸਵਾਰ ਹਥਿਆਰਬੰਦ ਵਿਅਕਤੀਆਂ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਉਨ੍ਹਾਂ ’ਤੇ ਤਾਬੜਤੋੜ ਫਾਇਰਿੰਗ ਕੀਤੀ ਗਈ ਬਾਅਦ ਵਿਚ ਉਕਤ ਮੋਟਰਸਾਈਕਲ ਸਵਾਰ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ।

ਇਹ ਖ਼ਬਰ ਵੀ ਪੜ੍ਹੋ - ਰੱਦ ਹੋਣਗੇ ਵੀਜ਼ੇ! ਪ੍ਰਵਾਸੀ ਵਿਦਿਆਰਥੀਆਂ ਖ਼ਿਲਾਫ਼ ਟਰੰਪ ਸਰਕਾਰ ਦਾ ਇਕ ਹੋਰ ਸਖ਼ਤ ਕਦਮ

ਕਲੱਬ ਪ੍ਰਧਾਨ ਗੁਰਮੀਤ ਸਿੰਘ ਗੀਤੇ ਨੂੰ ਮੋਗਾ ਦੇ ਮੈਡੀਸਿਟੀ ਹਸਪਤਾਲ ਅਤੇ ਅਮਨੇ ਨੂੰ ਡੀ. ਐੱਮ. ਸੀ. ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਗਿਆ, ਜਿਸ ਉਪਰੰਤ ਅਮਨਦੀਪ ਸਿੰਘ ਅਮਨੇ ਦੀ ਮੌਤ ਹੋ ਗਈ। ਮੋਗਾ ਜ਼ਿਲੇ ਦੇ ਉੱਚ ਅਧਿਕਾਰੀ ਘਟਨਾ ਸਥਾਨ ’ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਵਿਚ ਜੁੱਟ ਗਏ। ਪਤਾ ਲੱਗਾ ਹੈ ਕਿ ਪੰਚਾਇਤੀ ਚੋਣਾਂ ਤੋਂ ਬਿਲਾਸਪੁਰ ਵਿਖੇ ਦੋ ਧਿਰਾਂ ਵਿਚਕਾਰ ਤਕਰਾਰ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਦੋਨੋਂ ਧਿਰਾਂ ਵੱਲੋਂ ਇਕ ਦੂਜੇ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਪੋਸਟਾਂ ਪਾਈਆਂ ਜਾ ਰਹੀਆਂ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News