ਪੰਜਾਬ ਦਾ ਇਕ ਹੋਰ ਵਿਧਾਇਕ ED ਦੀ ਰਾਡਾਰ 'ਤੇ, ਚੱਲਦੀ ਮੀਟਿੰਗ 'ਚੋਂ ਨਾਲ ਲੈ ਗਈ ਟੀਮ (ਵੀਡੀਓ)

11/06/2023 4:09:26 PM

ਚੰਡੀਗੜ੍ਹ : ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਰਾਡਾਰ 'ਤੇ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਗੱਜਣਮਾਜਰਾ ਸੋਮਵਾਰ ਸਵੇਰ ਦੇ ਸਮੇਂ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਈ. ਡੀ. ਚੱਲਦੀ ਮੀਟਿੰਗ 'ਚੋਂ ਹੀ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਲਾਈਟਾਂ 'ਤੇ ਪਲਟਿਆ ਤੇਲ ਨਾਲ ਭਰਿਆ ਟੈਂਕਰ, ਬਾਲਟੀਆਂ ਤੇ ਬੋਤਲਾਂ 'ਚ ਭਰ ਲੈ ਗਏ ਲੋਕ (ਵੀਡੀਓ)

ਪਤਾ ਲੱਗਾ ਹੈ ਕਿ ਵਿਧਾਇਕ ਨੂੰ ਮਾਲੇਰਕੋਟਲਾ ਨੇੜਿਓਂ ਈ. ਡੀ. ਦੀ ਟੀਮ ਨੇ ਹਿਰਾਸਤ 'ਚ ਲਿਆ ਹੈ। ਕਿਹਾ ਜਾ ਰਿਹਾ ਹੈ ਕਿ ਪੁੱਛਗਿੱਛ ਅਤੇ ਅਗਾਊਂ ਕਾਰਵਾਈ ਲਈ ਗੱਜਣਮਾਜਰਾ ਨੂੰ ਈ. ਡੀ. ਦੀ ਟੀਮ ਜਲੰਧਰ ਲਈ ਲੈ ਕੇ ਰਵਾਨਾ ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਹੀਦਾਂ ਦੀਆਂ ਵਿਧਵਾਵਾਂ ਨੂੰ ਮਿਲੇਗੀ Double ਪੈਨਸ਼ਨ, ਜਾਣੋ ਕੈਬਨਿਟ ਦੇ ਹੋਰ ਵੱਡੇ ਫ਼ੈਸਲੇ

ਇਹ ਵੀ ਦੱਸ ਦੇਈਏ ਕਿ ਉਨ੍ਹਾਂ ਖ਼ਿਲਾਫ਼ ਇਕ ਪੁਰਾਣੇ 40 ਕਰੋੜ ਦੇ ਲੈਣ-ਦੇਣ ਦੇ ਕੇਸ 'ਚ ਇਹ ਕਾਰਵਾਈ ਕੀਤੀ ਗਈ ਹੈ। ਪਿਛਲੇ ਸਾਲ ਵੀ ਇਸ ਸਬੰਧੀ ਈ. ਡੀ. ਵੱਲੋਂ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਗਈ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Babita

This news is Content Editor Babita