ਪੰਜਾਬ ਦੀ 'ਆਪ' ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਜਾਣੋ ਕੀ ਹੈ ਪੂਰਾ ਮਾਮਲਾ

Sunday, Sep 21, 2025 - 11:27 AM (IST)

ਪੰਜਾਬ ਦੀ 'ਆਪ' ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਜਾਣੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ/ ਲੁਧਿਆਣਾ (ਅੰਕੁਰ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਐੱਨ. ਆਰ. ਆਈ. ਅਮਰਜੀਤ ਕੌਰ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਇਸ ਪਟੀਸ਼ਨ ’ਚ ਉਸ ਨੇ ਵਿਧਾਇਕਾ ਅਤੇ ਉਨ੍ਹਾਂ ਦੇ ਪਰਿਵਾਰ ’ਤੇ ਉਸ ਦੀ ਕੋਠੀ ’ਤੇ ਕਬਜ਼ਾ ਕਰਨ ਦੇ ਦੋਸ਼ ਲਾਏ ਸਨ। ਐੱਨ. ਆਰ. ਆਈ. ਅਮਰਜੀਤ ਕੌਰ ਵੱਲੋਂ ਦਾਇਰ ਪਟੀਸ਼ਨ ’ਚ ਦੋਸ਼ ਲਾਇਆ ਗਿਆ ਸੀ ਕਿ ਵਿਧਾਇਕਾ ਮਾਣੂੰਕੇ ਨੇ ਜਗਰਾਓਂ ਦੇ ਹੀਰਾ ਬਾਗ ’ਚ ਸਥਿਤ ਉਸ ਦੀ ਕੋਠੀ ’ਤੇ ਕਬਜ਼ਾ ਕੀਤਾ ਹੈ।

ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ! ਸੂਬਾ ਸਰਕਾਰ ਨੇ ਕਰ 'ਤਾ ਵੱਡਾ ਐਲਾਨ

ਇਸ ਮਾਮਲੇ ਨੂੰ 2023 ’ਚ ਵਿਰੋਧੀ ਧਿਰ ਵੱਲੋਂ ਵੱਡੇ ਪੱਧਰ ’ਤੇ ਮਾਮਲਾ ਚੁੱਕ ਕੇ ਵਿਧਾਇਕਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਅਦਾਲਤ ਵੱਲੋਂ ਕੇਸ ਰੱਦ ਕੀਤੇ ਜਾਣ ਤੋਂ ਬਾਅਦ ਵਿਧਾਇਕਾ ਮਾਣੂੰਕੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕਲੀਨ ਚਿੱਟ ਮਿਲਣ ਨਾਲ ਹਲਕੇ ਦੇ ਲੋਕਾਂ, ਸਮਰਥਕਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਚੱਲ ਰਹੀ ਆਯੁਸ਼ਮਾਨ ਯੋਜਨਾ ਨੂੰ ਲੈ ਕੇ ਅਹਿਮ ਖ਼ਬਰ! ਜਾਰੀ ਕੀਤੇ ਗਏ ਨਿਰਦੇਸ਼

ਇਸ ਮੌਕੇ ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਵਾਹਿਗੁਰੂ ਦੇ ਘਰ ਦੇਰ ਹੈ, ਹਨ੍ਹੇਰ ਨਹੀਂ। ਕੋਈ ਕਿੰਨਾ ਵੀ ਕੂੜ ਪ੍ਰਚਾਰ ਕਰ ਲਵੇ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਵਿਰੋਧੀਆਂ ਵੱਲੋਂ ਸਾਜਿਸ਼ਾਂ ਰਚ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਅਦਾਲਤ ਨੇ ਸੱਚਾਈ ਨੂੰ ਸਾਹਮਣੇ ਲਿਆ ਕੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 

 


author

Babita

Content Editor

Related News