ਪੰਜਾਬ 'ਚ ਵੱਡਾ ਹਾਦਸਾ! 8 ਮੌਤਾਂ, ਅਨੰਦਪੁਰ ਸਾਹਿਬ ਤੋਂ ਪਰਤ ਰਹੀ ਸਵਾਰੀਆਂ ਨਾਲ ਭਰੀ ਬੱਸ ਪਲਟੀ
Wednesday, Apr 15, 2026 - 09:09 AM (IST)
ਸ੍ਰੀ ਅਨੰਦਪੁਰ ਸਾਹਿਬ/ਫਤਿਹਗੜ੍ਹ ਸਾਹਿਬ (ਜਗਦੇਵ) : ਵਿਸਾਖੀ ਦੇ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤ ਰਹੀ ਸੰਗਤ ਦੀ ਬੱਸ ਫਤਿਹਗੜ੍ਹ ਸਾਹਿਬ ਵਿੱਚ ਪਲਟ ਜਾਣ ਕਾਰਨ ਵੱਡਾ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਹ ਹਾਦਸਾ ਬੱਸੀ ਪਠਾਣਾਂ ਵਿੱਚ ਦੇਰ ਰਾਤ ਵਾਪਰਿਆ ਹੈ, ਜਿਸ ਨਾਲ ਇਲਾਕੇ ਵਿਚ ਹਫ਼ੜਾ-ਦਫ਼ੜੀ ਮਚ ਗਈ। ਜਾਣਕਾਰੀ ਮੁਤਾਬਕ ਚੁੰਨੀ-ਮੋਰਿੰਡਾ ਰੋਡ 'ਤੇ ਪਿੰਡ ਮੈਂਣ ਮਾਜਰੀ ਨਜ਼ਦੀਕ ਵਾਪਰੇ ਇਸ ਦਰਦਨਾਕ ਹਾਦਸੇ ਵਿੱਚ 8 ਸ਼ਰਧਾਲੂਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਬੱਸ ਵਿੱਚ 35 ਤੋਂ 40 ਸ਼ਰਧਾਲੂ ਸਵਾਰ ਸਨ।
ਇਹ ਵੀ ਪੜ੍ਹੋ - ਹੁਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਬਰਾਬਰ DA! ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਜਾਣਕਾਰੀ ਮੁਤਾਬਕ ਬਸ ਪਲਟਣ ਕਾਰਨ ਹੋਏ ਧਮਾਕੇ ਨੂੰ ਸੁਣ ਕੇ ਪਿੰਡ ਦੇ ਨੇੜੇ ਰਹਿਣ ਵਾਲੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਬੜੀ ਮੁਸ਼ਕਲ ਨਾਲ ਸ਼ਰਧਾਲੂਆਂ ਨੂੰ ਬਸ ਵਿੱਚੋਂ ਬਾਹਰ ਕੱਢਿਆ। ਇਸ ਦੌਰਾਨ ਲੋਕਾਂ ਨੇ ਪ੍ਰਾਈਵੇਟ ਵਾਹਨਾਂ ਰਾਹੀਂ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪਤਾ ਲੱਗਾ ਹੈ ਕਿ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਬਠਾਣਾ ਅਤੇ ਮੋਰਿੰਡਾ ਦੇ ਸਰਕਾਰੀ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਜ਼ਿਲ੍ਹਾ ਪੁਲਸ ਮੁਖੀ ਫਤਿਹਗੜ੍ਹ ਸਾਹਿਬ ਤੇ ਉੱਚ ਪੁਲਸ ਅਧਿਕਾਰੀਆਂ ਨੇ ਸਥਿਤੀ ਦਾ ਲਿਆ ਜਾਇਜ਼ਾ ਅਤੇ ਜ਼ਖ਼ਮੀਆਂ ਦਾ ਹਾਲ ਜਾਣਿਆ।
ਇਹ ਵੀ ਪੜ੍ਹੋ - Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ
ਇਸ ਹਾਦਸੇ ਕਾਰਨ ਜ਼ਿਆਦਾਤਰ ਸ਼ਰਧਾਲੂਆਂ ਦੀ ਹਾਲਤ ਗੰਭੀਰ ਸੀ, ਜਿਸ ਕਾਰਨ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਵਿਚ ਰੈਫਰ ਕੀਤਾ ਗਿਆ ਹੈ। ਇਸ ਦੌਰਾਨ ਹਲਕਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਮ੍ਰਿਤਕ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੀ ਹਰ ਸੰਭਵ ਮਦਦ ਕਰਨ ਦਾ ਐਲਾਨ ਕੀਤਾ। ਇਸ ਮਾਮਲੇ ਦੇ ਸਬੰਧ ਵਿਚ ਡਾ. ਅਮਰਿੰਦਰ ਪਾਲ ਸਿੰਘ ਨੇ ਕਿਹਾ ਕਿ ਬਸ ਪਲਟਣ ਕਾਰਨ ਵਾਪਰੇ ਹਾਦਸੇ ਵਿੱਚ ਛੇ ਵਿਅਕਤੀਆਂ ਦੀ ਮੌਤ ਹੋਈ ਹੈ। ਪੁਲਸ ਵਲੋਂ ਬਚਾਅ ਕਾਰਜ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ - ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ! ਭਾਰੀ ਜਾਮ ਦਾ ਅਲਰਟ, ਟ੍ਰੈਫਿਕ ਐਡਵਾਈਜ਼ਰੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
