ਵੱਡੀ ਖ਼ਬਰ : ਪੰਜਾਬ ਦੇ ਐਡਵੋਕੇਟ ਜਨਰਲ APS ਦਿਓਲ ਨੇ ਦਿੱਤਾ ਅਸਤੀਫ਼ਾ

Monday, Nov 01, 2021 - 03:03 PM (IST)

ਵੱਡੀ ਖ਼ਬਰ : ਪੰਜਾਬ ਦੇ ਐਡਵੋਕੇਟ ਜਨਰਲ APS ਦਿਓਲ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਐਡਵੋਕੇਟ ਜਨਰਲ (ਏ. ਜੀ.) ਏ. ਪੀ. ਐੱਸ. ਦਿਓਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਸੀ. ਐੱਮ. ਹਾਊਸ ਜਾ ਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਵੱਲੋਂ ਸਾਰੇ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਐਲਾਨ

ਏ. ਪੀ. ਐੱਸ. ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਸਵੀਕਾਰ ਕੀਤਾ ਗਿਆ ਹੈ ਜਾਂ ਨਹੀਂ, ਇਸ ਬਾਰੇ ਅਜੇ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਐਡਵੋਕੇਟ ਜਨਰਲ ਏ. ਪੀ. ਐੱਸ. ਦਿਓਲ ਦੀ ਨਿਯੁਕਤੀ ਸਬੰਧੀ ਪੰਜਾਬ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਸਨ।
ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ, ਮੁੱਖ ਮੰਤਰੀ ਚੰਨੀ ਬੋਲੇ-ਇਤਿਹਾਸਿਕ ਫ਼ੈਸਲੇ ਦਾ ਸ਼ਾਮ 4 ਵਜੇ ਖੋਲ੍ਹਣਗੇ ਰਾਜ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News