ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

Sunday, Jan 12, 2025 - 01:25 PM (IST)

ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

ਤਰਨਤਾਰਨ (ਰਮਨ,ਸੰਧੂ)- ਅੱਜ ਹਰੀਕੇ ਵਿਖੇ ਵੱਡੀ ਵਾਰਦਾਤ ਸਾਹਮਣੇ ਆਈ ਜਿੱਥੇ ਇੱਕ ਆੜ੍ਹਤੀ ਤੇ ਅਣਪਛਾਤਿਆਂ ਵੱਲੋਂ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।  ਜਾਣਕਾਰੀ ਮੁਤਾਬਕ 5 ਰਾਊਂਡ ਫਾਇਰ ਕੀਤੇ ਗਏ ਜਿਸ 'ਚ ਤਿੰਨ ਫਾਇਰ ਆੜ੍ਹਤੀ ਦੇ ਲੱਗੇ ਹਨ ਅਤੇ ਉਸ ਦੀ ਮੌਤ ਹੋ ਗਈ ।

ਮੌਕੇ ਤੋਂ ਇਕੱਤਰ ਕੀਤੀ  ਜਾਣਕਾਰੀ ਅਨੁਸਾਰ ਰਾਮ ਗੋਪਾਲ ਉਮਰ ਕਰੀਬ 50 ਸਾਲ ਪੁੱਤਰ ਕਸ਼ਮੀਰ ਚੰਦ ਦੇ ਵਾਸੀ ਹਰੀਕੇ ਆਪਣੀ ਆੜ੍ਹਤ ਦੀ ਦੁਕਾਨ ਦੇ ਨੇੜੇ ਉਸਾਰੀ ਅਧੀਨ ਇਮਾਰਤ ਦੇ ਕੋਲ ਖੜ੍ਹਾ ਸੀ,  ਜਿੱਥੇ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਮਾਰ ਦੇਣ ਦੀ ਨੀਅਤ  ਨਾਲ ਆ ਕੇ ਉਸ 'ਤੇ ਤਾਬੜਤੋੜ ਗੋਲੀਆਂ ਚਲਾ  ਦਿੱਤੀਆਂ।

 ਇਸ ਦੌਰਾਨ ਖੜੇ ਪ੍ਰਤੱਖ ਦਰਸ਼ੀਆਂ ਅਨੁਸਾਰ ਕੁੱਲ 5 ਰਾਊਂਡ ਫਾਇਰ ਹੋਏ, ਜਿਸ ਵਿੱਚ ਤਿੰਨ ਉਸ ਦੇ ਲੱਗੇ,  ਜਿਸ ਨੂੰ ਇਲਾਜ ਲਈ ਤੁਰੰਤ ਗੁਰੂ ਨਾਨਕ ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ, ਜਿੱਥੇ  ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।


author

Shivani Bassan

Content Editor

Related News