PAU ਨੂੰ ਮਿਲੀ ਭਾਰਤ ਦੀ ਸਰਵੋਤਮ ਖੇਤੀਬਾੜੀ ਯੂਨੀਵਰਸਿਟੀ ਦੀ ਰੈਂਕਿੰਗ
Wednesday, Jun 07, 2023 - 04:15 PM (IST)
ਲੁਧਿਆਣਾ (ਡੇਵਿਨ) : ਭਾਰਤ ਸਰਕਾਰ ਦੀਆਂ ਸੰਸਥਾਵਾਂ ਬਾਰੇ ਰਾਸ਼ਟਰੀ ਰੈਂਕਿੰਗ ਏਜੰਸੀ ਐੱਨ. ਆਰ. ਆਈ. ਐੱਫ. ਦੀ ਤਾਜ਼ਾ ਰੈਂਕਿੰਗ ’ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਦੇਸ਼ ਦੀ ਸਰਵੋਤਮ ਖੇਤੀ ਯੂਨੀਵਰਸਿਟੀ ਦੀ ਰੈਂਕਿੰਗ ਮਿਲੀ ਹੈ। ਇਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਅਤੇ ਹੋਰ ਉੱਚ ਅਧਿਕਾਰੀਆਂ ਨੇ ਦਿੱਤੀ।
ਵੀ. ਸੀ. ਡਾ. ਗੋਸਲ ਨੇ ਦੱਸਿਆ ਕਿ ਪੀ. ਏ. ਯੂ. ਨੂੰ ਐੱਨ. ਆਈ. ਆਰ. ਐੱਫ. ਦੀ 2023 ਰੈਂਕਿੰਗ ’ਚ ਦੇਸ਼ ਦੀ ਸਿਰਮੌਰ ਖੇਤੀਬਾੜੀ ਯੂਨੀਵਰਸਿਟੀ ਦੀ ਰੈਂਕਿੰਗ ਦਿੱਤੀ ਗਈ ਹੈ। ਭਾਰਤ ਦੇ ਸੂਬਿਆਂ ਦੀਆਂ 63 ਖੇਤੀਬਾੜੀ ਯੂਨੀਵਰਸਿਟੀਆਂ ’ਚੋਂ ਪੀ. ਏ. ਯੂ. ਰੈਂਕਿੰਗ ’ਚ ਪਹਿਲੇ ਸਥਾਨ ’ਤੇ ਰਹੀ। ਇਸ ਤੋਂ ਇਲਾਵਾ ਦੇਸ਼ ਦੀਆਂ ਖੇਤੀ ਸੰਸਥਾਵਾਂ ’ਚੋਂ ਪੀ. ਏ. ਯੂ. ਨੂੰ ਤੀਜਾ ਸਥਾਨ ਹਾਸਲ ਹੋਇਆ।
ਡਾ. ਗੋਸਲ ਨੇ ਦੱਸਿਆ ਕਿ ਸੂਬਿਆਂ ਦੀਆਂ ਯੂਨੀਵਰਸਿਟੀਆਂ ’ਚੋਂ ਸਰਵੋਤਮ ਯੂਨੀਵਰਸਿਟੀ ਬਣਨਾ ਮਾਣ ਵਾਲੀ ਗੱਲ ਹੈ। ਇਸ ਦਾ ਸਿਹਰਾ ਅਧਿਆਪਕਾਂ, ਮਾਹਿਰਾਂ, ਕਰਮਚਾਰੀਆਂ, ਕਿਸਾਨਾਂ ਦਾ ਸਹਿਯੋਗ ਅਤੇ ਸਾਂਝੇ ਯਤਨਾਂ ਜਾਂਦਾ ਹਨ।