ਵੇਖੋ ਦੇਸੀ ਜੁਗਾੜ ਨਾਲ ਕਿਵੇਂ ਰਿਸਾਈਕਲ ਹੋਵੇਗਾ ਮੀਂਹ ਦਾ ਪਾਣੀ (ਵੀਡੀਓ)

08/01/2019 7:18:15 PM

ਲੁਧਿਆਣ— ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਮੀਂਹ ਦੇ ਪਾਣੀ ਨੂੰ ਬਚਾਉਣ ਲਈ ਅਨੌਖਾ ਉਪਰਾਲਾ ਕੀਤਾ ਗਿਆ ਹੈ। ਯੂਨੀਵਰਸਿਟੀ ਨੇ ਇਕ ਯੂਨਿਟ ਤਿਆਰ ਕੀਤੀ ਹੈ, ਜਿਸ ਰਾਹੀਂ ਮੀਂਹ ਦੇ ਪਾਣੀ ਨੂੰ ਸਟੋਰ ਕੀਤਾ ਜਾਂਦਾ ਹੈ ਅਤੇ ਰਿਸਾਈਕਲ ਕਰਕੇ ਬੋਰਵੈਲ ਰਾਹੀਂ ਧਰਤੀ ਹੇਠ ਭੇਜਿਆ ਜਾਂਦਾ ਹੈ। ਯੂਨੀਵਰਸਿਟੀ ਦੇ ਮਾਹਿਰ ਡਾਕਟਰ ਰਾਜਨ ਅਗਰਵਾਲ ਨੇ ਦੱਸਿਆ ਕਿ ਇਸ ਯੂਨਿਟ ਰਾਹੀਂ ਉਹ ਹੁਣ ਤੱਕ ਢਾਈ ਲੱਖ ਲੀਟਰ ਪਾਣੀ ਬਚਾਅ ਚੁੱਕੇ ਹਨ। 


ਜ਼ਿਕਰਯੋਗ ਹੈ ਕਿ ਭਾਰਤ 'ਚ ਜ਼ਮੀਨ ਹੇਠ ਪਾਣੀ ਦਾ ਪੱਧਰ ਘੱਟ ਹੋਣਾ ਇਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪਾਣੀ ਨੂੰ ਬਚਾਉਣ ਲਈ ਮਾਹਿਰਾਂ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਵੀ ਪਾਣੀ ਨੂੰ ਬਚਾਉਣ ਲਈ ਜਲ ਸ਼ਕਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਲੋਕਾਂ ਨੂੰ ਪਾਣੀ ਦੀ ਸਹੀ ਵਰਤੋਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।

shivani attri

This news is Content Editor shivani attri