CM ਮਾਨ ਵੱਲੋਂ PAU ਦੇ ਨਵੇਂ ਵਾਈਸ ਚਾਂਸਲਰ ਦਾ ਐਲਾਨ, ਟਵੀਟ ਕਰਕੇ ਦਿੱਤੀਆਂ ਸ਼ੁਭਕਾਮਨਾਵਾਂ

Friday, Aug 19, 2022 - 03:57 PM (IST)

CM ਮਾਨ ਵੱਲੋਂ PAU ਦੇ ਨਵੇਂ ਵਾਈਸ ਚਾਂਸਲਰ ਦਾ ਐਲਾਨ, ਟਵੀਟ ਕਰਕੇ ਦਿੱਤੀਆਂ ਸ਼ੁਭਕਾਮਨਾਵਾਂ

ਮੋਹਾਲੀ/ਲੁਧਿਆਣਾ (ਨਿਆਮੀਆਂ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਦਾ ਐਲਾਨ ਕਰ ਦਿੱਤਾ ਗਿਆ ਹੈ। ਡਾ. ਸਤਬੀਰ ਸਿੰਘ ਗੋਸਲ ਨੂੰ ਇਹ ਜ਼ਿੰਮੇਵਾਰੀ ਸੰਭਾਲੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਡਾ. ਸਤਬੀਰ ਸਿੰਘ ਗੋਸਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਡਾ. ਸਤਬੀਰ ਸਿੰਘ ਗੋਸਲ ਜ਼ਿਲ੍ਹਾ ਮੋਹਾਲੀ ਦੇ ਪਿੰਡ ਮਜਾਤੜੀ ਦੇ ਜੰਮਪਲ ਹਨ।

ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ : ਮਾਂ ਨੂੰ ਕਮਰੇ 'ਚ ਡੱਕ ਪੰਘੂੜੇ 'ਚੋਂ 3 ਮਹੀਨੇ ਦਾ ਬੱਚਾ ਚੁੱਕ ਲੈ ਗਏ ਬਦਮਾਸ਼

ਉਨ੍ਹਾਂ ਦੇ ਪਿਤਾ ਮਾਸਟਰ ਸੇਵਾ ਸਿੰਘ ਬਤੌਰ ਅਧਿਆਪਕ ਲੰਬਾ ਸਮਾਂ ਇਲਾਕੇ 'ਚ ਬੱਚਿਆਂ ਨੂੰ ਵਿੱਦਿਆ ਦਾਨ ਦਿੰਦੇ ਰਹੇ ਹਨ। ਪੂਰੇ ਇਲਾਕੇ 'ਚ ਮਾਸਟਰ ਸੇਵਾ ਸਿੰਘ ਜੀ ਦੇ ਪਰਿਵਾਰ ਨੂੰ ਪੜ੍ਹਿਆਂ-ਲਿਖਿਆਂ ਦਾ ਪਰਿਵਾਰ ਮੰਨਿਆ ਜਾਂਦਾ ਰਿਹਾ ਹੈ। ਡਾ. ਸਤਬੀਰ ਸਿੰਘ ਗੋਸਲ ਨੇ ਮੁੱਢਲੀ ਸਿੱਖਿਆ ਪਿੰਡ ਮਜਾਤੜੀ ਦੇ ਹੀ ਪ੍ਰਾਇਮਰੀ ਸਕੂਲ ਤੋਂ ਕਰਨ ਉਪਰੰਤ ਅੱਠਵੀਂ ਤੱਕ ਦੀ ਸਿੱਖਿਆ ਸਰਕਾਰੀ ਸਕੂਲ ਝੰਜੇੜੀ ਤੋਂ ਹਾਸਲ ਕੀਤੀ।

ਇਹ ਵੀ ਪੜ੍ਹੋ : 'ਜੇਲ੍ਹ 'ਚ ਤਾਂ ਨਜ਼ਾਰਾ ਹੀ ਬਾਹਲਾ', ਮਜੀਠੀਆ ਨੇ ਸਟੇਜ 'ਤੇ ਖੜ੍ਹੇ ਹੋ ਕੇ ਦੱਸਿਆ ਕਿਵੇਂ ਬੀਤੇ ਦਿਨ

ਇਸ ਤੋਂ ਬਾਅਦ ਉਨ੍ਹਾਂ ਨੇ ਪਹਿਲੇ ਨੰਬਰ 'ਤੇ ਰਹਿ ਕੇ ਆਪਣੀ ਦਸਵੀਂ ਜਮਾਤ ਪਾਸ ਕੀਤੀ। ਉਚੇਰੀ ਪੜ੍ਹਾਈ ਕਰਨ ਤੋਂ ਬਾਅਦ ਉਹ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਐੱਮ. ਐੱਸ. ਸੀ. ਕਰਨ ਲਈ ਚਲੇ ਗਏ, ਜਿੱਥੇ ਉਨ੍ਹਾਂ ਰਹਿੰਦਿਆਂ ਪੀ. ਐੱਚ. ਡੀ. ਕੀਤੀ। ਇਸ ਤੋਂ ਬਾਅਦ ਉਹ ਖੇਤੀਬਾੜੀ ਯੂਨੀਵਰਸਿਟੀ 'ਚ ਹੀ ਪੜ੍ਹਾਉਂਦੇ ਰਹੇ ਅਤੇ ਉੱਥੋਂ ਦੇ ਡਾਇਰੈਕਟਰ ਵੀ ਰਹੇ ਹਨ।
PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News