''ਪੰਜਾਬ'' ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ''ਚ ਮਿਲਿਆ ਪਹਿਲਾ ਸਥਾਨ

Monday, Dec 20, 2021 - 11:39 AM (IST)

''ਪੰਜਾਬ'' ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ''ਚ ਮਿਲਿਆ ਪਹਿਲਾ ਸਥਾਨ

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਖੇਤੀਬਾੜੀ ਵਿਭਾਗ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਤੇ ਪ੍ਰਭਾਵੀ ਪ੍ਰਬੰਧਨ ਲਈ ਸਨਮਾਨਿਤ ਕੀਤਾ ਗਿਆ ਹੈ। ਪੰਜਾਬ ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਸੁਸ਼ੀਲ ਕੁਮਾਰ ਨੇ ਐਤਵਾਰ ਨੂੰ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਅਤੇ ਇਸ ਮਹੱਤਵਪੂਰਨ ਕਾਰਜ ’ਚ ਯੋਗਦਾਨ ਪਾਉਣ ਵਾਲੇ ਹਰ ਪੰਜਾਬੀ ਕਿਸਾਨ ਵੱਲੋਂ, ਇਹ ਐਵਾਰਡ ਹਾਸਲ ਕੀਤਾ। ਪੰਜਾਬ ਸਰਕਾਰ ਨੇ ਸਹਿਕਾਰੀ (ਪੀ. ਏ. ਸੀ. ਐੱਸ.), ਗ੍ਰਾਮ ਪੰਚਾਇਤਾਂ, ਐੱਫ਼. ਪੀ. ਓਜ਼, ਰਜਿਸਟਰਡ ਕਿਸਾਨ ਸਮੂਹਾਂ ਅਤੇ ਵਿਅਕਤੀਗਤ ਕਿਸਾਨਾਂ ਨੂੰ 86000 ਤੋਂ ਵੱਧ ਪਰਾਲੀ ਪ੍ਰਬੰਧਨ ਮਸ਼ੀਨਾਂ ਮੁਹੱਈਆ ਕਰਵਾਈਆਂ ਹਨ।

ਪੰਜਾਬ ਦੇ ਕਿਸਾਨਾਂ ਨੂੰ ਸਿਖਲਾਈ ਕੈਂਪਾਂ, ਕੰਧ ਚਿੱਤਰਾਂ, ਸਕੂਲੀ ਬੱਚਿਆਂ ਦੀ ਭਾਸ਼ਨ ਮੁਕਾਬਲੇ, ਲੇਖ ਲਿਖਣ ਮੁਕਾਬਲੇ, ਪੋਸਟਰ ਮੁਕਾਬਲੇ, ਖੇਤੀ ਮਸ਼ੀਨਰੀ ਸਬੰਧੀ ਪੇਸ਼ਕਾਰੀਆਂ ਅਤੇ ਮੋਬਾਇਲ ਵੈਨਾਂ ਰਾਹੀਂ ਰਾਹੀਂ ਪਿੰਡ-ਪਿੰਡ ਜਾ ਕੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਨਜਿੱਠਣ ਲਈ ਜਾਗਰੂਕ ਵੀ ਕੀਤਾ ਜਾਂਦਾ ਹੈ। ਸੂਬੇ ਨੇ ‘ਪ੍ਰੋਗਰੈਸਿਵ ਐਗਰੀ ਲੀਡਰਸ਼ਿਪ ਸਮਿੱਟ-2021’ ਦੌਰਾਨ ਪਰਾਲੀ ਪ੍ਰਬੰਧਨ ਰਾਹੀਂ ਟਿਕਾਊ ਖੇਤੀ ਵਿਕਾਸ ਦੇ ਯਤਨਾਂ ਨੂੰ ਮਾਨਤਾ ਦਿੱਤੀ ਹੈ।

ਇਸ ਸੰਮੇਲਨ ਦੌਰਾਨ ਮੁੱਖ ਮਹਿਮਾਨ ਪਰਸ਼ੋਤਮ ਰੁਪਾਲਾ, ਕੇਂਦਰੀ ਮੱਛੀ ਪਾਲਣ ਅਤੇ ਪਸ਼ੂ ਪਾਲਣ ਮੰਤਰੀ, ਵਰਿੰਦਰ ਕੰਵਰ, ਰਾਜ ਦੇ ਖੇਤੀਬਾੜੀ ਮੰਤਰੀ, ਜੇਪੀ ਦਲਾਲ, ਹਰਿਆਣਾ ਦੇ ਖੇਤੀਬਾੜੀ ਮੰਤਰੀ ਸਮੇਤ ਕਈ ਹੋਰ ਮਾਇਨਾਜ਼ ਮਹਿਮਾਨ ਸ਼ਾਮਲ ਹੋਏ। ਇਸ ਤੋਂ ਇਲਾਵਾ, ਮੇਜ਼ਬਾਨ ਯੂਨੀਵਰਸਿਟੀ ਦੇ ਡਾ. ਪਰਵਿੰਦਰ ਕੌਸ਼ਲ ਸਮੇਤ ਚਾਰ ਯੂਨੀਵਰਸਿਟੀਆਂ ਦੇ ਵਾਈਸ-ਚਾਂਸਲਰ ਅਤੇ ਹਿਸਾਰ, ਜੰਮੂ ਅਤੇ ਬਰੇਲੀ ਦੇ ਨਾਲ-ਨਾਲ ਖੇਤੀ-ਉਦਯੋਗ ਦੇ ਨੁਮਾਇੰਦੇ ਅਤੇ ਪੰਜਾਬ, ਹਰਿਆਣਾ ਹਿਮਾਚਲ ਪ੍ਰਦੇਸ਼ ਦੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗਾਂ ਦੇ ਨੀਤੀਘਾੜੇ ਵੀ ਮੌਜੂਦ ਸਨ।
 


author

Babita

Content Editor

Related News