ਪੰਜਾਬ 'ਚ 1178 ਕਰੋੜ ਦੇ ਘਪਲੇ ਦਾ ਮਾਮਲਾ : ED ਦੇ ਦਬਾਅ ਮਗਰੋਂ ਸੂਬਾ ਸਰਕਾਰ ਨੇ ਸ਼ੁਰੂ ਕੀਤੀ ਜਾਂਚ

Tuesday, Jul 05, 2022 - 01:12 PM (IST)

ਪੰਜਾਬ 'ਚ 1178 ਕਰੋੜ ਦੇ ਘਪਲੇ ਦਾ ਮਾਮਲਾ : ED ਦੇ ਦਬਾਅ ਮਗਰੋਂ ਸੂਬਾ ਸਰਕਾਰ ਨੇ ਸ਼ੁਰੂ ਕੀਤੀ ਜਾਂਚ

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਵਿਭਾਗ 'ਚ 1178 ਕਰੋੜ ਰੁਪਏ ਦੇ ਘਪਲੇ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਪਾਈਆਂ ਗਈਆਂ ਬੇਨਿਯਮੀਆਂ ਤੋਂ ਬਾਅਦ ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਬੇ ਦੇ ਵਿੱਤ ਵਿਭਾਗ ਵੱਲੋਂ ਇਸ ਘਪਲੇ ਦੇ ਵਿੱਤੀ ਪਹਿਲੂ ਦੀ ਘੋਖ ਕੀਤੀ ਜਾਵੇਗੀ ਅਤੇ ਸਬਸਿਡੀ ਵੰਡਣ ਦੀ ਪ੍ਰਣਾਲੀ ਨੂੰ ਟਰੈਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਲਾਭਪਾਤਰੀਆਂ ਨੂੰ ਦਿੱਤੀਆਂ ਗਈਆਂ ਮਸ਼ੀਨਾਂ ਦੀ ਵੀ ਤਸਦੀਕ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ 'ਚ ਸ਼ਾਮਲ ਨਵੇਂ ਮੰਤਰੀਆਂ ਨੂੰ ਕਿਹੜੇ-ਕਿਹੜੇ ਵਿਭਾਗ ਮਿਲਣਗੇ, ਜਲਦ ਹੀ ਹੋਵੇਗਾ ਐਲਾਨ

ਈ. ਡੀ. ਵੱਲੋਂ ਕਥਿਤ ਤੌਰ 'ਤੇ ਸੂਬੇ ਦੇ ਖੇਤੀਬਾੜੀ ਵਿਭਾਗ ਨੂੰ ਰਿਪੋਰਟ ਦੇ ਨਾਲ ਤਿਆਰ ਰਹਿਣ ਲਈ ਕਿਹਾ ਗਿਆ ਹੈ। ਇਸ ਬਾਰੇ ਖੇਤੀਬਾੜੀ ਸਕੱਤਰ ਦਿਲਰਾਜ ਸਿੰਘ ਨੇ ਕਿਹਾ ਹੈ ਕਿ ਅਸੀਂ ਪਿਛਲੇ ਕੁੱਝ ਸਾਲਾਂ 'ਚ ਕਿਸਾਨਾਂ ਨੂੰ ਸਪਲਾਈ ਕੀਤੀ ਹਰੇਕ ਮਸ਼ੀਨ ਦੀ ਪੁਸ਼ਟੀ ਕਰਨ ਲਈ ਆਪਣੇ ਫੀਲਡ ਸਟਾਫ਼ ਨੂੰ ਪਾਰਫਾਰਮਾ ਭੇਜਿਆ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਵਿੱਤ ਵਿਭਾਗ ਵੱਲੋਂ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਨਿੱਜੀ ਤੇ ਸਰਕਾਰੀ ਅਦਾਰੇ ਹੁਣ ਨਹੀਂ ਕਰ ਸਕਣਗੇ ਮਨਮਰਜ਼ੀ, ਜਾਰੀ ਹੋਈ ਸਖ਼ਤ ਹੁਕਮਾਂ ਵਾਲੀ ਇਹ ਚਿੱਠੀ
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਇਹ ਮਾਮਲਾ ਉਸ ਸਮੇਂ ਭਖ ਗਿਆ, ਜਦੋਂ ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਬੀਤੀ 8 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਇਸ ਘਪਲੇ ਬਾਰੇ ਜਾਣੂੰ ਕਰਵਾਇਆ ਸੀ। ਸਾਬਕਾ ਮੰਤਰੀ ਨੇ ਇਸ ਘਪਲੇ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਮੰਤਰੀ ਨੇ ਕਿਹਾ ਸੀ ਕਿ ਜਿਸ ਮਸ਼ੀਨਰੀ ਦਾ ਜ਼ਿਕਰ ਦਸਤਾਵੇਜ਼ਾਂ 'ਚ ਕੀਤਾ ਗਿਆ ਸੀ, ਉਹ ਜ਼ਮੀਨ 'ਤੇ ਕਿਤੇ ਨਜ਼ਰ ਨਹੀਂ ਆਈ। ਰਣਦੀਪ ਸਿੰਘ ਨਾਭਾ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ 'ਚ ਜ਼ਿਕਰ ਕੀਤਾ ਗਿਆ ਸੀ ਕਿ ਇਹ ਰਾਸ਼ੀ ਗਬਨ ਕੀਤੀ ਗਈ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : PSEB ਵੱਲੋਂ 10ਵੀਂ ਦੇ ਨਤੀਜੇ ਦਾ ਐਲਾਨ, ਵੈੱਬਸਾਈਟ 'ਤੇ ਇੰਝ ਚੈੱਕ ਕਰੋ Result

ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਮੈਂ ਮਹਿਕਮੇ ਦਾ ਚਾਰਜ ਸੰਭਾਲਿਆ ਤਾਂ ਸਾਹਮਣੇ ਆਇਆ ਕਿ ਭਾਰਤ ਸਰਕਾਰ ਨੇ ਸੀ. ਆਰ. ਐੱਮ. ਸਕੀਮ ਤਹਿਤ 1178.47 ਕਰੋੜ ਰੁਪਏ ਭੇਜੇ ਸਨ। ਇਹ ਰਾਸ਼ੀ ਸਾਲ 2018-19 ਤੋਂ ਲੈ ਕੇ 2021-22 ਤੱਕ ਭੇਜੀ ਗਈ ਸੀ। ਰਣਦੀਪ ਸਿੰਘ ਨਾਭਾ ਨੇ ਕਿਹਾ ਸੀ ਕਿ ਇਸ ਸਬੰਧੀ ਵਿੱਤ ਕਮਿਸ਼ਨਰ (ਖੇਤੀਬਾੜੀ) ਨੇ ਕੋਈ ਜਾਣਕਾਰੀ ਮੁਹੱਈਆ ਨਹੀਂ ਕਰਵਾਈ। ਰਣਦੀਪ ਸਿੰਘ ਨਾਭਾ ਨੇ ਚੰਨੀ ਸਰਕਾਰ ਨੂੰ ਵੀ ਇਸ ਬਾਰੇ ਜਾਣੂੰ ਕਰਵਾਇਆ ਗਿਆ ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਬਾਅਦ ਹੁਣ ਈ. ਡੀ. ਵੱਲੋਂ ਇਸ ਘਪਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News