ਪੰਜਾਬ ''ਚ ਮੌਸਮ ਨੂੰ ਦੇਖਦੇ PAU ਵੱਲੋਂ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ

05/29/2020 9:25:54 AM

ਮੋਹਾਲੀ (ਨਿਆਮੀਆਂ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਸੂਬੇ ਦੇ ਕਿਸਾਨਾਂ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਭਵਿੱਖਵਾਣੀ ਕੀਤੀ ਹੈ ਕਿ ਆਉਣ ਵਾਲੇ 48 ਘੰਟਿਆਂ ਦੌਰਾਨ ਪੰਜਾਬ ਮੌਸਮ ਖੁਸ਼ਕ ਰਹਿਣ ਅਤੇ ਉਸ ਤੋਂ ਬਾਅਦ 29 ਮਈ ਨੂੰ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦਾ ਅੰਦਾਜ਼ਾ ਹੈ। 29 ਤੋਂ 30 ਮਈ ਤੱਕ ਕਿਤੇ-ਕਿਤੇ ਤੇਜ਼ ਹਵਾਵਾਂ ਚੱਲਣ ਨਾਲ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਯੂ. ਪੀ.-ਬਿਹਾਰ ਜਾਣ ਵਾਲੇ ਪਰਵਾਸੀ ਮਜ਼ਦੂਰਾਂ ਲਈ ਰਜਿਸਟ੍ਰੇਸ਼ਨ ਕਰਾਉਣ ਦਾ ਇਕ ਹੋਰ ਮੌਕਾ

ਅਗਲੇ ਦੋ ਦਿਨਾਂ ਦਾ ਮੌਸਮ ਕਿਤੇ-ਕਿਤੇ ਬਾਰਸ਼/ਛਿੱਟੇ ਪੈਣ ਦਾ ਅੰਦਾਜ਼ਾ ਹੈ। ਪੀ. ਏ. ਯੂ. ਦੀ ਐਡਵਾਈਜ਼ਰੀ ਅਨੁਸਾਰ ਆਉਣ ਵਾਲੇ ਦਿਨਾਂ 'ਚ ਹਨ੍ਹੇਰੀਆਂ ਚੱਲਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਕਿਸਾਨ ਵੀਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਇਨ੍ਹਾਂ ਦਿਨਾਂ 'ਚ ਕਿਸੇ ਵੀ ਫਸਲ ’ਤੇ ਸਪ੍ਰੇਅ ਆਦਿ ਨਾ ਕੀਤੀ ਜਾਵੇ। ਟਿੱਡੀ ਦਲ ਦੇ ਪ੍ਰਕੋਪ ਤੋਂ ਬਚਣ ਲਈ ਕਿਸਾਨ ਵੀਰ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਬਚਾਅ ਲਈ ਸਾਵਧਾਨੀਆਂ ਜ਼ਰੂਰ ਵਰਤਣ। ਝੋਨੇ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਜਿਵੇਂ ਪੀ. ਆਰ. 129, ਪੀ. ਆਰ. 128, ਪੀ. ਆਰ. 127, ਪੀ. ਆਰ. 126, ਪੀ. ਆਰ. 124, ਪੀ. ਆਰ. 123, ਪੀ. ਆਰ. 122, ਪੀ. ਆਰ. 121, ਪੀ. ਆਰ. 114, ਪੀ. ਆਰ. 113 ਕਿਸਮਾਂ ਦੀ ਪਨੀਰੀ ਦੀ ਬਿਜਾਈ ਪੂਰੀ ਕਰ ਲੈਣ।
ਇਹ ਵੀ ਪੜ੍ਹੋ : ਧੂੜ ਭਰੀ ਹਨ੍ਹੇਰੀ ਤੇ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਡਿਗਿਆ ਪਾਰਾ

 


Babita

Content Editor

Related News