ਪੰਜਾਬ ਦੇ ਉਤਪਾਦਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ''ਚ ਪਹੁੰਚਾਉਣ ਲਈ ਮੰਗਲ ਸਿੰਘ ਬੱਸੀ ਦਾ ਉਪਰਾਲਾ

Thursday, Feb 20, 2025 - 09:14 AM (IST)

ਪੰਜਾਬ ਦੇ ਉਤਪਾਦਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ''ਚ ਪਹੁੰਚਾਉਣ ਲਈ ਮੰਗਲ ਸਿੰਘ ਬੱਸੀ ਦਾ ਉਪਰਾਲਾ

ਜਲੰਧਰ: ਪੰਜਾਬ ਐਗਰੋ ਐਕਸਪੋਰਟ ਦੇ ਚੇਅਰਮੈਨ ਮੰਗਲ ਸਿੰਘ ਬੱਸੀ ਵੱਲੋਂ ਪੰਜਾਬ ਦੇ ਉਤਪਾਦਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

PunjabKesari

ਇਸੇ ਮੰਤਵ ਨਾਲ ਉਨ੍ਹਾਂ ਨੇ ਦੁਬਈ ਵਿਚ ਕਰਵਾਈ ਗਈ Gulf Food 2025 ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਅਤੇ ਅੰਤਰਰਾਸ਼ਟਰੀ ਗਾਹਕਾਂ ਦੇ ਨਾਲ ਇਸ ਮੁੱਦੇ 'ਤੇ ਵਿਸਥਾਰ ਨਾਲ ਚਰਚਾ ਕੀਤੀ। 

ਇਹ ਖ਼ਬਰ ਵੀ ਪੜ੍ਹੋ - Punjab: 'ਗੰਦੇ ਕੰਮਾਂ' ਦਾ ਅੱਡਾ ਬਣੀ ਇਹ ਜਗ੍ਹਾ, ਘੰਟਿਆਂ ਦੇ ਹਿਸਾਬ ਨਾਲ...

PunjabKesari

ਮੰਗਲ ਸਿੰਘ ਬੱਸੀ ਨੇ ਦੁਬਈ ਗਲਫ਼ ਫੂਡ 2025 ਵਿਚ ਸੀਨੀਅਰ ਅਧਿਕਾਰੀਆਂ IAS ਅਲੋਕ ਸ਼ੇਖਰ, IAS ਰਵੀ ਭਗਤ, IAS ਗਿਰੀਸ਼ ਦਿਆਲਨ ਅਤੇ ਚੇਅਰਮੈਨ ਮਾਰਕਫੈੱਡ ਅਮਨ ਮੋਹੀ, GM ਰਣਵੀਰ ਸਿੰਘ ਨਾਲ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਉਤਪਾਦਾਂ ਵਾਸਤੇ ਅੰਤਰਰਾਸ਼ਟਰੀ ਵਪਾਰ ਖੋਲ੍ਹਣ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਵੱਲੋਂ ਇਸ ਮੰਤਵ ਨਾਲ ਅੰਤਰਰਾਸ਼ਟਰੀ ਗਾਹਕਾਂ ਨਾਲ ਵੀ ਗੱਲਬਾਤ ਕੀਤੀ ਗਈ। 

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News