Alert 'ਤੇ ਪੰਜਾਬ ਦਾ ਇਹ ਜ਼ਿਲ੍ਹਾ! ਛੋਟੇ ਬੱਚਿਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ

Saturday, Dec 14, 2024 - 10:32 AM (IST)

Alert 'ਤੇ ਪੰਜਾਬ ਦਾ ਇਹ ਜ਼ਿਲ੍ਹਾ! ਛੋਟੇ ਬੱਚਿਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ

ਫਾਜ਼ਿਲਕਾ (ਨਾਗਪਾਲ)- ਪਹਾੜੀ ਖੇਤਰਾਂ ’ਚ ਬਰਫਵਾਰੀ ਹੋਣ ਕਾਰਣ ਪੰਜਾਬ ਦੇ ਰਾਤ ਦੇ ਤਾਪਮਾਨ ’ਚ ਲਗਾਤਾਰ ਗਿਰਾਵਟ ਦਰਜ ਹੋਣ ਠੰਡ ਦਾ ਪ੍ਰਕੋਪ ਵੱਧ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਠੰਡ ਨੂੰ ਮੁੱਖ ਰੱਖਦੇ ਹੋਏ ਮੌਸਮ ਵਿਭਾਗ ਵੱਲੋਂ ਪੰਜਾਬ ਦੇ 11 ਜ਼ਿਲ੍ਹਿਆਂ ’ਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਜਿਸ ’ਚ ਫਾਜ਼ਿਲਕਾ ਜ਼ਿਲ੍ਹਾ ਵੀ ਸ਼ਾਮਲ ਹੈ। ਫਾਜ਼ਿਲਕਾ ਦਾ ਪਿਛਲੇ ਦੋ ਦਿਨਾਂ ਦਾ ਰਾਤ ਦਾ ਤਾਪਮਾਨ ਵੀ ਕਾਫੀ ਘਟ ਦਰਜ ਕੀਤਾ ਗਿਆ ਹੈ। ਇਸ ਮੌਸਮ ’ਚ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ। ਇਹ ਜਾਣਕਾਰੀ ਸਿਵਲ ਸਰਜਨ ਫਾਜ਼ਿਲਕਾ ਡਾ. ਲਹਿੰਬਰ ਰਾਮ ਨੇ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ

ਉਨ੍ਹਾਂ ਅਪੀਲ ਕੀਤੀ ਕਿ ਸੀਤ ਲਹਿਰ ਨਾਲ ਜ਼ਿਆਦਾਤਰ ਬਜ਼ੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ’ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਸੀਤ ਲਹਿਰ ਦੇ ਮੱਦੇਨਜ਼ਰ ਦੋਪਹੀਆ ਵਾਹਨ ਦੀ ਵਰਤੋਂ ਘੱਟ ਕੀਤੀ ਜਾਵੇ। ਛੋਟੇ ਬੱਚਿਆਂ ਨੂੰ ਇਸ ਮੌਸਮ ’ਚ ਨਿਮੋਨੀਆ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ - ਬੰਦ ਹੋ ਜਾਣਗੇ ਪੰਜਾਬ ਦੇ ਇਹ ਸਕੂਲ, ਬੱਚਿਆਂ ਦੀ ਐਡਮਿਸ਼ਨ ਕਰਵਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਪੈਰਾਂ ’ਚ ਜੁਰਾਬਾਂ ਜ਼ਰੂਰ ਪਾਈਆਂ ਜਾਣ। ਸਰਦੀ ਦੇ ਮੌਸਮ ’ਚ ਘਰਾਂ ’ਚ ਬੰਦ ਕਮਰੇ ’ਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ’ਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਠੰਡ ਨਾਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਹਸਪਤਾਲਾਂ ’ਚ ਲੋੜੀਂਦੇ ਇੰਤਜ਼ਾਮ ਕਰਨ ਲਈ ਕਿਹਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News