ਪੰਜਾਬ ਦੇ ਇਨ੍ਹਾਂ 4 ਸ਼ਹਿਰਾਂ 'ਚ ਹੋ ਸਕਦੈ ਅੱਤਵਾਦੀ ਹਮਲਾ, ਅਲਰਟ ਜਾਰੀ
Monday, Sep 30, 2019 - 10:54 PM (IST)

ਚੰਡੀਗੜ੍ਹ: ਪੰਜਾਬ ਦੇ 4 ਸ਼ਹਿਰਾਂ 'ਚ ਅੱਤਵਾਦੀ ਹਮਲੇ ਹੋਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ 'ਚ ਅੰਮ੍ਰਿਤਸਰ, ਪਠਾਨਕੋਟ, ਬਟਾਲਾ ਤੇ ਗੁਰਦਾਸਪੁਰ ਸ਼ਾਮਲ ਹਨ। ਆਤਮਘਾਤੀ ਹਮਲਿਆਂ ਦੀਆਂ ਸੂਚਨਾਵਾਂ ਮਿਲਣ ਤੋਂ ਬਾਅਦ ਪੰਜਾਬ ਪੁਲਸ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ਦਾ ਹਵਾਈ ਅੱਡਾ ਤੇ ਫੌਜੀ ਕੈਂਪ ਵੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹਨ।
ਸੂਚਨਾਵਾਂ ਤੋਂ ਬਾਅਦ ਪੰਜਾਬ ਪੁਲਸ ਦੇ ਏ. ਡੀ. ਜੀ. ਪੀ. (ਆਪਰੇਸ਼ਨਸ) ਨੂੰ ਪਠਾਨਕੋਟ 'ਚ ਰਹਿਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਖੁਫੀਆ ਸੂਚਨਾਵਾਂ ਮੁਤਾਬਕ ਜੇਹਾਦੀਆਂ ਦੇ ਰਾਹੀਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ ਨੂੰ ਸੰਬੋਧਨ ਕਰ ਕੇ ਮੁੜਨ ਤੋਂ ਬਾਅਦ ਕਿਸੇ ਸਮੇਂ ਵੀ ਅਜਿਹੇ ਅੱਤਵਾਦੀ ਹਮਲੇ ਕੀਤੇ ਜਾ ਸਕਦੇ ਹਨ। ਪੰਜਾਬ ਸਰਕਾਰ ਨੂੰ ਵੀ ਇਸ ਬਾਰੇ ਢੁੱਕਵੇਂ ਕਦਮ ਚੁੱਕਣ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ।