ਮੁਸ਼ਕਿਲ ਦੀ ਘੜੀ ’ਚ ਪੰਜਾਬ ਦੇ ਭਾਜਪਾ ਆਗੂਆਂ ਦੀ ਚੁੱਪ ਹੈਰਾਨ ਕਰਨ ਵਾਲੀ: ਅਮਨ ਅਰੋੜਾ

Sunday, Aug 31, 2025 - 06:44 PM (IST)

ਮੁਸ਼ਕਿਲ ਦੀ ਘੜੀ ’ਚ ਪੰਜਾਬ ਦੇ ਭਾਜਪਾ ਆਗੂਆਂ ਦੀ ਚੁੱਪ ਹੈਰਾਨ ਕਰਨ ਵਾਲੀ: ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ (ਬਾਂਸਲ, ਧਵਨ)- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੇ ਭਾਜਪਾ ਆਗੂਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਹੈ ਕਿ ਜਦੋਂ ਪੰਜਾਬ ਬਿਪਤਾ ਦੀ ਘੜੀ ’ਚੋਂ ਲੰਘ ਰਿਹਾ ਹੈ ਤਾਂ ਉਨ੍ਹਾਂ ਦੀ ਚੁੱਪ ਹੈਰਾਨ ਕਰਨ ਵਾਲੀ ਹੈ। ਅਜਿਹੇ ਮੌਕੇ ਕੇਂਦਰ ਨੂੰ ਤੁਰੰਤ ਪੈਕੇਜ ਜਾਰੀ ਕਰਨ ਲਈ ਦਬਾਅ ਪਾਉਣ ਦੀ ਬਿਜਾਏ ਭਾਜਪਾ ਆਗੂਆਂ ਵੱਲੋਂ ਸਿਰਫ ਸੂਬਾ ਸਰਕਾਰ ਦੀਆਂ ਕਮੀਆਂ ਲੱਭਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਸਥਾਨਕ ਅਨਾਜ ਮੰਡੀ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਰਾਹਤ ਸਮੱਗਰੀ ਦੇ 11 ਟਰੱਕ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰੋੜਾ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਪਾਣੀ ਦੇ ਕੋਟੇ ’ਚ ਕਟੌਤੀ ਕਰਨ ਬਾਰੇ ਕਹਿਣ ਨਾਲ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ, ਕੇਂਦਰ ਸਰਕਾਰ ਅਤੇ ਪੰਜਾਬ ਦੇ ਭਾਜਪਾ ਆਗੂਆਂ ਦਾ ਅਸਲੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਮਹਿਜ਼ 6800 ਰੁਪਏ ਪ੍ਰਤੀ ਏਕੜ ਦੇਣ ਦੀ ਬਿਜਾਏ ਮੁਆਵਜ਼ਾ ਰਾਸ਼ੀ ਨੂੰ ਵਧਾਇਆ ਜਾਵੇ।

ਇਹ ਖ਼ਬਰ ਵੀ ਪੜ੍ਹੋ - Breaking News: ਹੜ੍ਹਾਂ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਉਨ੍ਹਾਂ ਕਿਹਾ ਕਿ ਹਲਕਾ ਸੁਨਾਮ ਵੱਲੋਂ ਸਮੂਹ ਧਿਰਾਂ ਦੇ ਸਹਿਯੋਗ ਨਾਲ ਹੜ੍ਹ ਤੋਂ ਜ਼ਿਆਦਾ ਪ੍ਰਭਾਵਿਤ ਡੇਰਾ ਬਾਬਾ ਨਾਨਕ, ਅਜਨਾਲਾ, ਰਾਜਾਸਾਂਸੀ, ਫਾਜ਼ਿਲਕਾ, ਭੋਆ ਅਤੇ ਪੱਟੀ ਲਈ 11 ਟਰੱਕ ਭੇਜੇ ਗਏ ਹਨ, ਜਿਸ ’ਚ ਪਾਣੀ, ਰਾਸ਼ਨ ਅਤੇ ਪਸ਼ੂਆਂ ਲਈ ਚਾਰਾ ਭੇਜਿਆ ਗਿਆ ਹੈ। ਉਨ੍ਹਾਂ ਇਸ ਰਾਹਤ ਸਮੱਗਰੀ ’ਚ ਯੋਗਦਾਨ ਪਾਉਣ ਵਾਲੀਆਂ ਸਾਰੀਆਂ ਧਿਰਾਂ ਦਾ ਧੰਨਵਾਦ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News