ਪੰਜਾਬ 'ਚ 108 ਐਂਬੂਲੈਂਸਾਂ ਦੇ ਮੁਲਾਜ਼ਮਾਂ ਨੇ ਲਾਇਆ ਧਰਨਾ, ਮਰੀਜ਼ਾਂ ਨੂੰ ਹੋਣਾ ਪਿਆ ਖੱਜਲ-ਖੁਆਰ

Friday, Jan 13, 2023 - 01:09 PM (IST)

ਪੰਜਾਬ 'ਚ 108 ਐਂਬੂਲੈਂਸਾਂ ਦੇ ਮੁਲਾਜ਼ਮਾਂ ਨੇ ਲਾਇਆ ਧਰਨਾ, ਮਰੀਜ਼ਾਂ ਨੂੰ ਹੋਣਾ ਪਿਆ ਖੱਜਲ-ਖੁਆਰ

ਲੁਧਿਆਣਾ (ਅਨਿਲ) : ਪੰਜਾਬ ’ਚ ਚਲਾਈਆਂ ਜਾ ਰਹੀਆਂ 108 ਐਂਬੂਲੈਂਸ ਐਸੋਸੀਏਸ਼ਨ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇ ਲਾਡੋਵਾਲ ਟੋਲ ਪਲਾਜ਼ਾ ’ਤੇ ਪੰਜਾਬ ਸਰਕਾਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮਰੀਜ਼ਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਅਤੇ ਉਨ੍ਹਾਂ ਨੂੰ ਹਸਪਤਾਲਾਂ ਤੱਕ ਪੁੱਜਣ ਲਈ ਨਿੱਜੀ ਵਾਹਨਾਂ ਅਤੇ ਨਿੱਜੀ ਐਂਬੂਲੈਂਸਾਂ ਦਾ ਸਹਾਰਾ ਲੈਣਾ ਪਿਆ। ਇਸ ਨਾਲ ਉਨ੍ਹਾਂ ਨੂੰ ਨਿਰਧਾਰਿਤ ਰੇਟਾਂ ਤੋਂ 2 ਤੋਂ 3 ਗੁਣਾ ਜ਼ਿਆਦਾ ਰੇਟ ਨਿੱਜੀ ਵਾਹਨਾਂ ਨੂੰ ਅਦਾ ਕਰਨੇ ਪਏ। ਧਰਨੇ ਦੇ ਕਾਰਨ ਮਰੀਜ਼ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਸਾਰਾ ਦਿਨ ਖੱਜਲ-ਖੁਆਰ ਹੁੰਦੇ ਰਹੇ। ਧਰਨਾ ਦੇ ਰਹੇ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਨਿੱਝਰ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦਾ ਸ਼ੋਸ਼ਣ ਕਰ ਰਹੀ ਹੈ।

ਇਹ ਵੀ ਪੜ੍ਹੋ : ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਜਾ ਵੜਿੰਗ ਨੂੰ ਧੱਕਾ ਮਾਰਨ ਦੀ ਵੀਡੀਓ ਵਾਇਰਲ, ਰਾਹੁਲ ਨੇ ਨਹੀਂ ਦਿੱਤਾ ਦਖ਼ਲ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 108 ਐਂਬੂਲੈਂਸ ਸੇਵਾ ਨੂੰ ਪ੍ਰਾਈਵੇਟ ਹੱਥਾਂ ’ਚ ਦੇ ਦਿੱਤਾ ਹੈ, ਜਿਸ ਕਾਰਨ ਅਸੀਂ ਪਿਛਲੇ 12 ਸਾਲਾਂ ਤੋਂ 108 ਐਂਬੂਲੈਂਸ ਸੇਵਾ ’ਤੇ ਰਾਤ-ਦਿਨ ਕੰਮ ਕਰ ਰਹੇ ਹਨ ਪਰ ਸਾਨੂੰ ਪੰਜਾਬ ਸਰਕਾਰ ਵੱਲੋਂ ਕੋਈ ਵੀ ਮਦਦ ਨਹੀਂ ਮਿਲ ਰਹੀ, ਜਿਸ ਕਾਰਨ 108 ਐਂਬੂਲੈਂਸ ਐਸੋਸੀਏਸ਼ਨ ਨੇ ਲਾਡੋਵਾਲ ਟੋਲ ਪਲਾਜ਼ਾ ਤੇ ਅਣਮਿੱਥੇ ਸਮੇਂ ਲਈ ਧਰਨਾ ਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਉਹ ਟੋਲ ਪਲਾਜ਼ਾ ’ਤੇ 108 ਐਂਬੂਲੈਂਸ ਦੇ ਨਾਲ ਧਰਨਾ ਲਾ ਕੇ ਬੈਠੇ ਰਹਿਣਗੇ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਲੋਹੜੀ ਦੀਆਂ ਸਮੂਹ ਪੰਜਾਬ ਵਾਸੀਆਂ ਨੂੰ ਦਿੱਤੀਆਂ ਵਧਾਈਆਂ, ਕੀਤਾ ਟਵੀਟ
ਪੰਜਾਬ ਦੀਆਂ 325 ਐਂਬੂਲੈਂਸ ਟੋਲ ਪਲਾਜ਼ਾ ’ਤੇ ਰਹੀਆਂ ਖੜ੍ਹੀਆਂ
ਟੋਲ ਪਲਾਜ਼ਾ ’ਤੇ 108 ਐਂਬੂਲੈਂਸ ਐਸੋਸੀਏਸ਼ਨ ਵੱਲੋਂ ਲਾਏ ਧਰਨੇ ਦੌਰਾਨ ਪੰਜਾਬ ’ਚ ਕੁੱਲ ਚੱਲ ਰਹੇ 325 ਐਂਬੂਲੈਂਸ ਵਾਹਨ ਧਰਨੇ ’ਤੇ ਮੌਜੂਦ ਰਹੇ। ਅਮਨਪ੍ਰੀਤ ਸਿੰਘ ਅਤੇ ਜੋਗਾ ਸਿੰਘ ਨੇ ਦੱਸਿਆ ਕਿ ਜਦੋਂ ਤੱਕ ਪੰਜਾਬ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨੇਗੀ, ਉਦੋਂ ਤੱਕ ਸਾਰੀਆਂ ਐਂਬੂਲੈਂਸ ਟੋਲ ਪਲਾਜ਼ਾ ’ਤੇ ਖੜ੍ਹੀਆਂ ਰਹਿਣਗੀਆਂ। ਕੋਈ ਵੀ ਗੱਡੀ ਇੱਥੋਂ ਨਹੀਂ ਹਿੱਲੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News