ਵੱਡੀ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ ’ਚ ਨਹੀਂ ਲੱਗੇਗਾ ਨਾਈਟ ਕਰਫਿਊ
Thursday, Mar 18, 2021 - 03:18 PM (IST)
ਅੰਮ੍ਰਿਤਸਰ (ਨੀਰਜ) - ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਦਿਨ-ਬ-ਦਿਨ ਵੱਧ ਰਹੇ ਹਨ। ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇਹ ਐਲਾਨ ਕੀਤਾ ਗਿਆ ਹੈ ਕਿ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਲੱਗੇਗਾ। ਉਥੇ ਹੀ ਅੰਮ੍ਰਿਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ’ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਦੇ ਨਾਇਟ ਕਰਫਿਊ ਦਾ ਕੋਈ ਵੀ ਨਿਯਮ ਲਾਗੂ ਨਹੀਂ ਹੋਵੇਗਾ। ਅੰਮ੍ਰਿਤਸਰ ’ਚ ਕਰਫਿਊ ਰਾਤ ਦੇ 11 ਵਜੇ ਤੋਂ ਸ਼ੁਰੂ ਹੋਵੇਗਾ, ਜੋ ਸਵੇਰੇ 5.00 ਵਜੇ ਤੱਕ ਲਗੇਗਾ।
ਪੜ੍ਹੋ ਇਹ ਵੀ ਖ਼ਬਰ - ਪੈਸੇ ਦੇ ਲੈਣ-ਦੇਣ ਕਾਰਣ ਨੌਜਵਾਨ ਦਾ ਕਤਲ, ਗਲੀ-ਸੜੀ ਲਾਸ਼ ਸੂਏ ’ਚੋਂ ਬਰਾਮਦ
ਉਨ੍ਹਾਂ ਨੇ ਕਿਹਾ ਕਿ ਰਾਤ ਦੇ ਸਮੇਂ ਕਰਫਿਊ ਲਗਾਉਣ ਦਾ ਉਨ੍ਹਾਂ ਦਾ ਮਕਸਦ ਲੋਕਾਂ ਨੂੰ ਰਾਤ ਦੇ ਸਮੇਂ ਗਰੁੱਪ ਬਣਾ ਕੇ ਬਾਹਰ ਨਾ ਨਿਕਲਣ ਦਾ ਹੈ। ਇਸ ਤੋਂ ਇਲਾਵਾ ਮਾਸਕ ਦੀ ਵਰਤੋਂ ਕਰਨਾ ਵੀ ਲਾਜ਼ਮੀ ਹੋਵੇਗਾ। ਦੁਕਾਨਦਾਰਾਂ ਨੂੰ ਵੀ ਉਨ੍ਹਾਂ ਨੇ ਮਾਸਕ ਪਾ ਕੇ ਬੈਠਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਖਡੂਰ ਸਾਹਿਬ 'ਚ ਹੋਈ ਗੈਂਗਵਾਰ ਦੌਰਾਨ ਚੱਲੀਆਂ ਗੋਲ਼ੀਆਂ, ਬੇ-ਕਸੂਰ ਬਜ਼ੁਰਗ ਦੀ ਹੋਈ ਮੌਕੇ ’ਤੇ ਮੌਤ
ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਦੁਕਾਨਦਾਰ ਕੋਲ ਕੋਈ ਗ੍ਰਾਹਕ ਸਾਮਾਨ ਲੈਣ ਆਉਂਦਾ ਹੈ ਤਾਂ ਉਹ ਉਸ ਨੂੰ ਵੀ ਮਾਸਕ ਪਾ ਕੇ ਦੁਕਾਨ ਦੇ ਅੰਦਰ ਦਾਖ਼ਲ ਹੋਣ ਦੇਣ। ਧਾਰਮਿਕ ਸਥਾਨਾਂ ’ਤੇ ਵੀ ਮਾਸਕ ਦੀ ਵਰਤੋਂ ਦਾ ਧਿਆਨ ਰੱਖਿਆ ਜਾਵੇ।
ਪੜ੍ਹੋ ਇਹ ਵੀ ਖ਼ਬਰ - ਗ਼ੈਰ ਜਨਾਨੀ ਨਾਲ ਨਾਜਾਇਜ਼ ਸਬੰਧਾਂ ਤੋਂ ਰੋਕਦੀ ਸੀ ਪਤਨੀ, ਪਰਿਵਾਰ ਨਾਲ ਮਿਲ ਪਤੀ ਨੇ ਕਰ ਦਿੱਤਾ ਕਤਲ
ਦੱਸਣਯੋਗ ਹੈ ਕਿ ਪਹਿਲਾਂ ਪੰਜਾਬ ਦੇ ਜ਼ਿਲ੍ਹਿਆਂ 'ਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਦਾ ਸਮਾਂ ਤੈਅ ਕੀਤਾ ਗਿਆ ਸੀ। ਹੁਣ ਪੰਜਾਬ ਦੇ ਜ਼ਿਲ੍ਹਿਆਂ ਲੁਧਿਆਣਾ, ਜਲੰਧਰ, ਪਟਿਆਲਾ, ਮੋਹਾਲੀ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਰੋਪੜ 'ਚ ਨਾਈਟ ਕਰਫ਼ਿਊ ਦਾ ਸਮਾਂ ਰਾਤ 9 ਵਜੇ ਤੋਂ ਸਵੇਰ ਦੇ 5 ਵਜੇ ਤੱਕ ਹੋਵੇਗਾ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਕੋਰੋਨਾ ਦਾ ਕਹਿਰ : ਪਿਕਨਿਕ ਮਨਾ ਕੇ ਵਾਪਸ ਆਏ ਮੈਡੀਕਲ ਕਾਲਜ ਦੇ 20 ਵਿਦਿਆਰਥੀ ਕੋਰੋਨਾ ਪਾਜ਼ੇਟਿਵ
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਦਿਲ ਨੂੰ ਦਹਿਲਾਅ ਦੇਣ ਵਾਲੀ ਘਟਨਾ: ਖੂੰਖਾਰ ਪਿੱਟਬੁੱਲ ਨੇ 4 ਸਾਲਾ ਮਾਸੂਮ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ (ਤਸਵੀਰਾਂ)