ਪੰਜਾਬ ਦੇ 108 ਐਂਬੂਲੈਂਸ ਚਾਲਕਾਂ ਨੇ ਖ਼ਤਮ ਕੀਤੀ ਹੜਤਾਲ, ਲਾਡੋਵਾਲ ਟੋਲ ਪਲਾਜ਼ਾ ਤੋਂ ਚੁੱਕਿਆ ਧਰਨਾ

01/19/2023 10:58:23 AM

ਲੁਧਿਆਣਾ (ਅਨਿਲ) : ਲਾਡੋਵਾਲ ਟੋਲ ਪਲਾਜ਼ਾ 'ਤੇ ਪਿਛਲੇ 7 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਾਈ ਬੈਠੇ 108 ਐਂਬੂਲੈਂਸ ਐਸੋਸੀਏਸ਼ਨ ਦੇ ਮੁਲਾਜ਼ਮਾਂ ਨੇ ਬੁੱਧਵਾਰ ਰਾਤ ਨੂੰ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ। ਇਸ ਬਾਰੇ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਨਿੱਜਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੁੱਧਵਾਰ ਨੂੰ ਉਨ੍ਹਾਂ ਦੀ ਐਸੋਸੀਏਸ਼ਨ ਦੇ ਮੈਂਬਰਾਂ ਦੀ ਮੀਟਿੰਗ ਚੰਡੀਗੜ੍ਹ ਪੰਜਾਬ ਭਵਨ 'ਚ ਹੋਈ।

ਇਹ ਵੀ ਪੜ੍ਹੋ : ਦਿਨ ਚੜ੍ਹਨ ਤੋਂ ਪਹਿਲਾਂ ਹੀ ਕਈ ਘਰਾਂ 'ਚ ਪੈ ਗਏ ਵੈਣ, ਭਿਆਨਕ ਹਾਦਸੇ ਦੌਰਾਨ 9 ਲੋਕਾਂ ਦੀ ਮੌਤ (ਤਸਵੀਰਾਂ)

ਇਸ 'ਚ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ, ਆਈ. ਜੀ. ਜਸਕਰਨ ਸਿੰਘ ਸਮੇਤ ਕਈ ਅਧਿਕਾਰੀ ਸ਼ਾਮਲ ਸਨ, ਜਿਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਲਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਮੰਗਾਂ ਨੂੰ ਲੈ ਕੇ ਆਉਣ ਵਾਲੇ ਦਿਨਾਂ 'ਚ ਹੋਣ ਵਾਲੀ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਜਲੰਧਰ ਤੋਂ ਬਾਅਦ ਚੰਨੀ ਤੇ ਬਿੱਟੂ ਨੇ ਕੀਤਾ ‘ਭਾਰਤ ਜੋੜੋ ਯਾਤਰਾ’ ਤੋਂ ਕਿਨਾਰਾ

ਉਨ੍ਹਾਂ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਅਗਲੀ ਮੀਟਿੰਗ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਬਲਬੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਆਉਣ ਵਾਲੇ ਦਿਨਾਂ 'ਚ ਹੋਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita