ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਨੇ ਕੀਤੀ ਨਾਅਰੇਬਾਜ਼ੀ

09/24/2017 12:10:14 PM


ਮੋਗਾ (ਪਵਨ ਗਰੋਵਰ/ਗੋਪੀ ਰਾਊਕੇ) - ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਅੱਜ ਕਾਲਜ ਅਧਿਆਪਕਾਂ ਦੀ ਜਥੇਬੰਦੀ ਪੀ. ਸੀ. ਸੀ. ਟੀ. ਯੂ. ਵੱਲੋਂ ਜ਼ਿਲਾ ਪ੍ਰਧਾਨ ਪ੍ਰੋ. ਜਤਿੰਦਰ ਸ਼ਰਮਾ ਦੀ ਅਗਵਾਈ ਹੇਠ ਡੀ. ਸੀ. ਦਫਤਰ ਸਾਹਮਣੇ ਧਰਨਾ ਲਾਇਆ ਗਿਆ। ਇਸ ਧਰਨੇ 'ਚ ਜ਼ਿਲੇ ਦੇ ਸਾਰੇ ਕਾਲਜਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੀ ਉਚੇਰੀ ਸਿੱਖਿਆ ਪ੍ਰਤੀ ਅਪਣਾਏ ਗਏ ਰਵੱਈਏ ਦੀ ਨਿੰਦਾ ਕੀਤੀ।
ਇਸ ਧਰਨੇ ਉਪਰੰਤ ਅਧਿਆਪਕਾਂ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਤਹਿਸੀਲ ਬਲਵਿੰਦਰ ਸਿੰਘ ਨੂੰ ਪੰਜਾਬ ਸਰਕਾਰ ਦੇ ਨਾਂ ਇਕ ਮੰਗ-ਪੱਤਰ ਦੇ ਕੇ ਸਰਕਾਰ ਨੂੰ ਮੰਗਾਂ ਵੱਲ ਜਲਦ ਧਿਆਨ ਦੇਣ ਦੀ ਮੰਗ ਕੀਤੀ।   


Related News