ਪੰਜਾਬ ਤੇ ਦਿੱਲੀ ਬਦਲ ਗਏ, ਹੁਣ ਬਦਲੇਗਾ ਹਰਿਆਣਾ : ਮੁੱਖ ਮੰਤਰੀ ਮਾਨ

Monday, Mar 11, 2024 - 03:18 PM (IST)

ਚੰਡੀਗੜ੍ਹ  (ਮਨਜੋਤ) : ਆਮ ਆਦਮੀ ਪਾਰਟੀ ਵਲੋਂ ਕੁਰੂਕਸ਼ੇਤਰ ਤੋਂ ਚੋਣ ਮੁਹਿੰਮ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਬਦਲਾਂਗੇ ਕੁਰੂਕਸ਼ੇਤਰ, ਬਦਲਾਂਗੇ ਹਰਿਆਣਾ, ਇਬਕੇ ਇੰਡੀਆ ਕੋ ਜਿਤਾਨਾ’ ਦੇ ਨਾਅਰੇ ਨਾਲ ਕੀਤੀ। ਕੇਜਰੀਵਾਲ ਨੇ ਕਿਹਾ ਕਿ ਕਿਸਾਨਾਂ ਨੇ ਫ਼ਸਲਾਂ ਦੀ ਪੂਰੀ ਕੀਮਤ ਦੇਣ ਨੂੰ ਕਿਹਾ, ਬਦਲੇ ’ਚ ਉਨ੍ਹਾਂ ਨੂੰ ਅੱਥਰੂ ਗੈਸ ਦੇ ਗੋਲੇ, ਗੋਲੀਆਂ ਅਤੇ ਲਾਠੀਆਂ ਦਿੱਤੀਆਂ। ਜਦੋਂ ਪੁਲਸ ਨੇ ਸੜਕਾਂ ’ਤੇ ਬੇਰੁਜ਼ਗਾਰ ਨੌਜਵਾਨਾਂ ਦਾ ਪਿੱਛਾ ਕੀਤਾ ਅਤੇ ਕੁੱਟਿਆ ਤਾਂ ਇਹ ਸੰਸਦ ਮੈਂਬਰ ਨੌਜਵਾਨਾਂ ਦੀ ਬੇਰੁਜ਼ਗਾਰੀ ਦਾ ਮਜ਼ਾਕ ਉਡਾ ਰਹੇ ਸਨ। ਉਨ੍ਹਾਂ ਕਿਹਾ ਕਿ ਜੇ ਕਿਤੇ ਜੰਗ ਲੱਗ ਜਾਂਦੀ ਹੈ ਤਾਂ ਦੁਨੀਆ ਭਰ ਦੇ ਦੇਸ਼ ਆਪਣੇ ਨਾਗਰਿਕਾਂ ਨੂੰ ਬਾਹਰ ਕੱਢ ਲੈਂਦੇ ਹਨ। ਹਰਿਆਣਾ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੂਰਖ ਬਣਾ ਕੇ ਮਰਨ ਲਈ ਯੂਕਰੇਨ ਭੇਜ ਦਿੱਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸਕ ਸ਼ਹਿਰ ਕੁਰੂਕਸ਼ੇਤਰ ਦੀ ਧਰਤੀ ’ਤੇ ਸਾਡੇ ਲਈ ਤੁਰਨ ਵਾਲੇ ਲੋਕਾਂ ਦਾ ਹਰ ਕਦਮ ਸਾਡੇ ਮੱਥੇ ’ਤੇ ਹੈ। ਅੱਜ ਆਮ ਆਦਮੀ ਪਾਰਟੀ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਲੋਕ ਸਭਾ ਅਤੇ ਸੰਸਦ ਤੱਕ ਤੱਕ ਤੁਹਾਡੀ ਆਵਾਜ਼ ਪਹੁੰਚਾਉਣ ਦੀ ਮੁਹਿੰਮ ਸ਼ੁਰੂ ਕਰਨ ਆਈ ਹੈ।

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਵਲੋਂ 3842 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ’ਚ ਤਬਦੀਲ ਕਰਨ ਨੂੰ ਹਰੀ ਝੰਡੀ

ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਸੰਵਿਧਾਨ ਖ਼ਤਰੇ ’ਚ ਹੈ, ਸੰਵਿਧਾਨ ਅਤੇ ਦੇਸ਼ ਨੂੰ ਬਚਾਉਣਾ ਜ਼ਰੂਰੀ ਹੈ ਕਿਉਂਕਿ ਇਸ ਦੇਸ਼ ’ਚ ਹੰਕਾਰੀ ਲੋਕ ਸੱਤਾ ’ਚ ਹਨ। ਜਨਤਾ ਚਾਹੇ ਤਾਂ ਹੰਕਾਰੀ ਨੂੰ ਸਿੰਘਾਸਣ ਤੋਂ ਫਰਸ਼ ’ਤੇ ਲਿਆ ਸਕਦੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦੇਸ਼ ਦੀ ਦਸ਼ਾ ਅਤੇ ਦਿਸ਼ਾ ਬਦਲ ਦਿੱਤੀ, ਵੱਡੀਆਂ ਪਾਰਟੀਆਂ ਨੂੰ ਆਪਣਾ ਏਜੰਡਾ ਬਦਲਣ ਲਈ ਮਜਬੂਰ ਕੀਤਾ ਅਤੇ ਅਰਵਿੰਦ ਕੇਜਰੀਵਾਲ ਨੇ ਨਾਂ ਦੀ ਨਹੀਂ ਸਗੋਂ ਕੰਮ ਦੀ ਰਾਜਨੀਤੀ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਤੇ ਦਿੱਲੀ ਬਦਲ ਗਏ, ਹੁਣ ਹਰਿਆਣਾ ਬਦਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸਰਕਾਰ ਬਣਨ ਤੋਂ ਬਾਅਦ ਸਹੁੰ ਚੁੱਕ ਸਮਾਗਮ ਕਿਸੇ ਸਟੇਡੀਅਮ ’ਚ ਨਹੀਂ ਸਗੋਂ ਸ਼ਹੀਦ ਭਗਤ ਸਿੰਘ ਦੇ ਪਿੰਡ ’ਚ ਹੋਇਆ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੀ ਮਜਬੂਰੀ ਨੂੰ ਉਨ੍ਹਾਂ ਦੀ ਇੱਛਾ ’ਚ ਬਦਲਾਂਗੇ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਹਰਿਆਣਾ ਪ੍ਰਧਾਨ ਅਤੇ ਕੁਰੂਕਸ਼ੇਤਰ ਤੋਂ ‘ਇੰਡੀਆ’ ਗਠਜੋੜ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਸੁਸ਼ੀਲ ਗੁਪਤਾ, ਸੀਨੀਅਰ ਸੂਬਾ ਮੀਤ ਪ੍ਰਧਾਨ ਅਨੁਰਾਗ ਢਾਂਡਾ ਅਤੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਬਲਬੀਰ ਸਿੰਘ ਸੈਣੀ ਵੀ ਹਾਜ਼ਰ ਸਨ। ਇਸ ਮੌਕੇ ਪੰਜਾਬ ਭਰ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਹਮਾਇਤੀ ਹਾਜ਼ਰ ਸਨ।

ਇਹ ਵੀ ਪੜ੍ਹੋ : ਭਾਜਪਾ ਨੇ ਜਨਤਾ ਦੀ ਨਬਜ਼ ਟੋਹਣ ਲਈ 13 ਲੋਕ ਸਭਾ ਹਲਕਿਆਂ ’ਚ ਉਤਾਰੀਆਂ ਵੈਨਾਂ : ਸੁਨੀਲ ਜਾਖੜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e
 


Anuradha

Content Editor

Related News