ਪੰਜਾਬ ਯੂਨੀਵਰਸਿਟੀ ਮਾਮਲਾ : ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਅਹਿਮ ਮੀਟਿੰਗ

06/05/2023 11:29:47 AM

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ। ਇਹ ਮੀਟਿੰਗ ਯੂ. ਟੀ. ਸਕੱਤਰੇਤ ਵਿਖੇ ਹੋਈ। ਇਸ 'ਚ ਦੋਹਾਂ ਸੂਬਿਆਂ ਦੇ ਮੁੱਖ ਮੰਤਰੀ ਮੌਜੂਦ ਰਹੇ। ਦਰਅਸਲ ਹਰਿਆਣਾ ਵੱਲੋਂ ਪੰਜਾਬ ਯੂਨੀਵਰਸਿਟੀ ਤੋਂ ਆਪਣੇ ਕਾਲਜਾਂ ਲਈ ਮਾਨਤਾ ਮੰਗੀ ਜਾ ਰਹੀ ਹੈ ਪਰ ਦੂਜੇ ਪਾਸੇ ਪੰਜਾਬ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇਣ ਦੇ ਪੱਖ 'ਚ ਨਹੀਂ ਹੈ।

ਇਹ ਵੀ ਪੜ੍ਹੋ : CM ਭਗਵੰਤ ਮਾਨ ਵਾਤਾਵਰਣ ਦਿਵਸ ਦੇ ਪ੍ਰੋਗਰਾਮ 'ਚ ਹੋਣਗੇ ਸ਼ਾਮਲ

ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਅਤੇ ਅਸੀਂ ਆਪਣੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹਾਂ। ਦਰਅਸਲ ਹਰਿਆਣਾ ਨੇ ਪੰਜਾਬ ਯੂਨੀਵਰਸਿਟੀ ਤੋਂ ਹਰਿਆਣਾ ਦੇ ਕੁੱਝ ਕਾਲਜਾਂ ਨੂੰ ਮਾਨਤਾ ਦਿਵਾਉਣ 'ਤੇ ਯੂਨੀਵਰਸਿਟੀ ਨੂੰ ਗ੍ਰਾਂਟ ਦੇ ਤੌਰ ’ਤੇ 40 ਫ਼ੀਸਦੀ ਦੇਣ ਦੀ ਯੋਜਨਾ ਬਣਾਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ ਕੱਟ ਰਹੇ ਬੱਚਿਆਂ ਲਈ ਆਈ ਵੱਡੀ ਖ਼ਬਰ, ਧਿਆਨ ਦੇਣ ਮਾਪੇ

ਪੰਜਾਬ ਯੂਨੀਵਰਸਿਟੀ ਵੱਲੋਂ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਨੂੰ ਲੈ ਕੇ ਪਿਛਲੇ ਕਈ ਦਿਨੀਂ ਕਈ ਮੀਟਿੰਗਾਂ ਵੀ ਹੋਈਆਂ, ਇਸ ਮੁੱਦੇ ’ਤੇ ਫ਼ੈਸਲਾ ਲੈਣਾ ਬਾਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita