ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਸਬੰਧੀ ਸਟੇਟਸ ਰਿਪੋਰਟ ਪੇਸ਼ ਕਰੇ : ਹਾਈ ਕੋਰਟ

05/29/2019 1:17:34 PM

ਚੰਡੀਗੜ੍ਹ (ਹਾਂਡਾ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੇਲਵੇ ਟ੍ਰੈਕ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਦੇ ਸਬੰਧ 'ਚ ਪੰਜਾਬ ਸਰਕਾਰ ਨੂੰ 30 ਦਿਨਾਂ ਅੰਦਰ ਫੈਸਲਾ ਲੈ ਕੇ ਹਾਈ ਕੋਰਟ 'ਚ ਸਟੇਟਸ ਰਿਪੋਰਟ ਦਾਖਲ ਕਰਨ ਨੂੰ ਕਿਹਾ ਹੈ। ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਵਕੀਲ ਨੇ ਸਰਕਾਰ ਵਲੋਂ ਜਵਾਬ ਦਾਖਲ ਕਰਦੇ ਹੋਏ ਕੋਰਟ ਨੂੰ ਦੱਸਿਆ ਕਿ ਸਰਕਾਰ ਖਿਲਾਫ ਰੇਲਵੇ ਟ੍ਰੈਕ 'ਤੇ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ 'ਤੇ ਦਰਜ ਕੀਤੇ ਗਏ ਸਾਰੇ ਮਾਮਲੇ ਰੱਦ ਕਰ ਦਿੱਤੇ ਗਏ ਹਨ ਪਰ ਜੋ ਮਾਮਲੇ ਕੇਂਦਰ ਵਲੋਂ ਰੇਲਵੇ ਪੁਲਸ ਨੇ ਦਰਜ ਕੀਤੇ ਹਨ, ਉਨ੍ਹਾਂ ਨੂੰ ਰੱਦ ਕਰਨ ਦੀ ਸਿਫਾਰਿਸ਼ ਵੀ ਪੰਜਾਬ ਸਰਕਾਰ ਵਲੋਂ ਕੀਤੀ ਗਈ ਹੈ। ਕੋਰਟ ਨੇ ਪੰਜਾਬ ਸਰਕਾਰ ਨੂੰ 1 ਮਹੀਨੇ ਦਾ ਸਮਾਂ ਦਿੰਦੇ ਹੋਏ ਕਿਸਾਨਾਂ ਦੀਆਂ ਮੰਗਾਂ 'ਤੇ ਸਟੇਟਸ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਹਨ। ਹੁਣ ਮਾਮਲੇ 'ਤੇ ਅਗਲੀ ਸੁਣਵਾਈ 23 ਜੁਲਾਈ ਨੂੰ ਹੋਵੇਗੀ।

Anuradha

This news is Content Editor Anuradha