ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ
Friday, May 08, 2026 - 01:59 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਦੀਨਾਨਗਰ ਨਗਰ ਕੌਂਸਲ ਵੱਲੋਂ ਅਵਾਰਾ ਕੁੱਤਿਆਂ ਦੇ ਖਤਰੇ ਸਬੰਧੀ ਦਿੱਤੀ ਗਈ ਸ਼ਿਕਾਇਤ ਦਾ ਹੱਲ ਨਾ ਕਰਨ ਤੋਂ ਪ੍ਰੇਸ਼ਾਨ ਸਮਾਜਿਕ ਕਾਰਕੁੰਨ ਐਡਵੋਕੇਟ ਕਵੀਰਾਜ ਸੈਣੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਪਟੀਸ਼ਨਕਰਤਾ ਐਡਵੋਕੇਟ ਕਵੀਰਾਜ ਸੈਣੀ ਵੱਲੋਂ ਦਾਇਰ ਅਪੀਲ ’ਤੇ ਨੋਟਿਸ ਲੈਂਦਿਆਂ ਹਾਈ ਕੋਰਟ ਨੇ ਦੀਨਾਨਗਰ ਨਗਰ ਕੌਂਸਲ ਦੇ ਈਓ ਨੂੰ ਇੱਕ ਮਹੀਨੇ ਦੇ ਅੰਦਰ ਅਵਾਰਾ ਕੁੱਤਿਆਂ ਦੇ ਖਤਰੇ ਨੂੰ ਕੰਟਰੋਲ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਪਿਆਕੜਾਂ ਲਈ ਵੱਡੀ ਖ਼ਬਰ, ਪੰਜਾਬ ਦੇ ਇਸ ਜ਼ਿਲ੍ਹੇ 'ਚ ਟੁੱਟੇ ਸ਼ਰਾਬ ਦੇ ਰੇਟ, ਠੇਕਿਆਂ 'ਤੇ ਲੱਗੀ ਨਵੀਂ ਲਿਸਟ
ਸੰਪਰਕ ਕਰਨ ’ਤੇ ਈਓ ਵਿਜੇ ਕੁਮਾਰ ਡੋਗਰਾ ਅਤੇ ਸੈਨੇਟਰੀ ਇੰਸਪੈਕਟਰ ਹਰਪਾਲ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਜਲਦੀ ਹੀ ਠੋਸ ਕਦਮ ਚੁੱਕੇ ਜਾਣਗੇ। ਸਮਾਂ-ਸੀਮਾ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਦੱਸਿਆ ਕਿ ਸਫਾਈ ਕਰਮਚਾਰੀਆਂ ਦੀ ਮੌਜੂਦਾ ਹੜਤਾਲ ਕਾਰਨ ਕੁਝ ਦੇਰੀ ਹੋ ਰਹੀ ਹੈ, ਪਰ ਸਮੱਸਿਆ ਦਾ ਹੱਲ ਜਲਦ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਸਮੇਤ ਇਨ੍ਹਾਂ ਇਲਾਕਿਆਂ 'ਚ ਲੱਗੀਆਂ ਪਾਬੰਦੀਆਂ
ਜ਼ਿਕਰਯੋਗ ਹੈ ਕਿ ਦੀਨਾਨਗਰ ਸ਼ਹਿਰ ਦੇ ਹਰ ਵਾਰਡ ਵਿੱਚ ਲੋਕ ਅਵਾਰਾ ਕੁੱਤਿਆਂ ਦੇ ਹਮਲਿਆਂ ਤੋਂ ਪ੍ਰੇਸ਼ਾਨ ਹਨ। ਬੱਚੇ, ਬਜ਼ੁਰਗ, ਔਰਤਾਂ ਅਤੇ ਇੱਥੋਂ ਤੱਕ ਕਿ ਸਾਈਕਲ ਅਤੇ ਵਾਹਨ ਚਾਲਕ ਵੀ ਰੋਜ਼ਾਨਾ ਖਤਰੇ ਦਾ ਸਾਹਮਣਾ ਕਰ ਰਹੇ ਹਨ। ਕੁੱਤਿਆਂ ਦੇ ਕੱਟਣ ਦੇ ਮਾਮਲਿਆਂ ਵਿੱਚ ਪੀੜਤਾਂ ਨੂੰ ਐਂਟੀ-ਰੇਬੀਜ਼ ਟੀਕੇ ਲਗਵਾਉਣ ਲਈ ਹਸਪਤਾਲਾਂ ਦਾ ਰੁਖ ਕਰਨਾ ਪੈਂਦਾ ਹੈ। ਇਸ ਦੇ ਬਾਵਜੂਦ ਕੁੱਤਿਆਂ ਨੂੰ ਫੜਨ ਅਤੇ ਨਸਬੰਦੀ ਕਰਨ ਦੀਆਂ ਕੋਸ਼ਿਸ਼ਾਂ ਲੰਬੇ ਸਮੇਂ ਤੋਂ ਠੱਪ ਪਈਆਂ ਹਨ।
ਇਹ ਵੀ ਪੜ੍ਹੋ- ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ
ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਗੀਤੇਸ਼ਵਰ ਸੈਣੀ ਅਤੇ ਪਟੀਸ਼ਨਰ ਐਡਵੋਕੇਟ ਕਵੀਰਾਜ ਸੈਣੀ ਨੇ ਦੱਸਿਆ ਕਿ ਉਨ੍ਹਾਂ ਨੇ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੇ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਨਗਰ ਕੌਂਸਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਸਬੰਧਤ ਵਿਭਾਗਾਂ ਨੂੰ ਕਈ ਸ਼ਿਕਾਇਤਾਂ ਭੇਜੀਆਂ ਸਨ। ਪਰ ਕੋਈ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਆਖ਼ਿਰਕਾਰ ਹਾਈ ਕੋਰਟ ਦਾ ਰੁਖ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਵੀ ਪਹਿਲਾਂ ਹੀ ਅਵਾਰਾ ਕੁੱਤਿਆਂ ਦੇ ਖਤਰੇ ਸਬੰਧੀ ਕਈ ਮਹੱਤਵਪੂਰਨ ਫੈਸਲੇ ਦੇ ਚੁੱਕੀ ਹੈ ਅਤੇ ਨਗਰ ਕੌਂਸਲਾਂ ਨੂੰ ਲਾਜ਼ਮੀ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...
ਉਨ੍ਹਾਂ ਇਹ ਵੀ ਦੱਸਿਆ ਕਿ ਦੀਨਾਨਗਰ ਨਗਰ ਕੌਂਸਲ ਨੇ ਅਜੇ ਤੱਕ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਲਈ ਕੋਈ ਫੀਡਿੰਗ ਜ਼ੋਨ ਤਿਆਰ ਨਹੀਂ ਕੀਤਾ ਅਤੇ ਨਾ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਢੁੱਕਵੀਂ ਕਾਰਵਾਈ ਕੀਤੀ ਗਈ ਹੈ। ਇਸ ਕਾਰਨ ਲੋਕਾਂ ਵਿੱਚ ਕਾਫ਼ੀ ਰੋਸ ਹੈ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਅਵਾਰਾ ਕੁੱਤਿਆਂ ਦੇ ਖਤਰੇ ਨੂੰ ਕੰਟਰੋਲ ਕਰਨ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ, ਤਾਂ ਜੋ ਲੋਕ ਬਿਨਾਂ ਡਰ ਦੇ ਆਪਣੀ ਰੋਜ਼ਾਨਾ ਜ਼ਿੰਦਗੀ ਬਿਤਾ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
