ਪੰਜਾਬ ਅਤੇ ਹਰਿਆਣਾ ਹਾਈ ਕੋਰਟ ''ਚ ਨੌਕਰੀ ਦਾ ਮੌਕਾ, 10ਵੀਂ ਪਾਸ ਕਰਨ ਅਪਲਾਈ
Monday, Jul 21, 2025 - 03:25 PM (IST)

ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਨੇ ਸਾਲ 2025 'ਚ ਚਪੜਾਸੀ ਦੇ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਇਸ ਭਰਤੀ ਮੁਹਿੰਮ ਦੇ ਅਧੀਨ ਕੁੱਲ 75 ਅਹੁਦੇ ਭਰੇ ਜਾਣਗੇ। ਜਿਨ੍ਹਾਂ 'ਚ 63 ਅਹੁਦੇ ਜਨਰਲ ਕੈਟੇਗਰੀ ਲਈ, 8 ਅਹੁਦੇ ਬੀਸੀ/ਐੱਸਸੀ/ਐੱਸਟੀ ਵਰਗ ਲਈ ਅਤੇ 4 ਅਹੁਦੇ ਸਾਬਕਾ ਸਰਵਿਸਮੈਨ ਲਈ ਰਾਖਵੇਂ ਹਨ।
ਸਿੱਖਿਆ ਯੋਗਤਾ
ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਮੈਟ੍ਰਿਕ (10ਵੀਂ) ਪਾਸ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਕੁਕਿੰਗ ਨਾਲ ਸੰਬੰਧਤ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਘੱਟੋ-ਘੱਟ ਇਕ ਸਾਲ ਫੁੱਲ ਟਾਈਮ ਡਿਪਲੋਮਾ ਕੋਰਸ ਕੀਤਾ ਹੋਣਾ ਚਾਹੀਦਾ। ਇਹ ਡਿਪਲੋਮਾ ਸਿਰਫ਼ ਮਾਨਤਾ ਪ੍ਰਾਪਤ ਸੰਸਥਾ ਤੋਂ ਹੀ ਮਨਜ਼ੂਰ ਹੋਵੇਗਾ।
ਆਖ਼ਰੀ ਤਾਰੀਖ਼
ਉਮੀਦਵਾਰ 4 ਅਗਸਤ 2025 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ 18 ਤੋਂ 27 ਸਾਲ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।