ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਵੱਲੋਂ ਫਾਜ਼ਿਲਕਾ ਦਾ ਦੌਰਾ

Thursday, Mar 21, 2024 - 05:12 PM (IST)

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਵੱਲੋਂ ਫਾਜ਼ਿਲਕਾ ਦਾ ਦੌਰਾ

ਫਾਜ਼ਿਲਕਾ (ਆਲਮਸ਼ਾਹ) : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਰਚਨਾ ਪੁਰੀ ਅੱਜ ਫਾਜ਼ਿਲਕਾ ਸੈਸ਼ਨ ਡਵੀਜ਼ਨ ਦੀਆਂ ਅਦਾਲਤਾਂ ਦੇ ਸਾਲਾਨਾ ਨਿਰਿਖਣ ਲਈ ਇੱਥੇ ਪਹੁੰਚੇ। ਇੱਥੇ ਪਹੁੰਚਣ 'ਤੇ ਉਨ੍ਹਾਂ ਦਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ, ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਅਤੇ ਐੱਸ. ਐੱਸ. ਪੀ. ਵਰਿੰਦਰ ਸਿੰਘ ਬਰਾੜ ਨੇ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਰਚਨਾ ਪੁਰੀ ਨੇ ਇਸ ਦੌਰਾਨ ਜ਼ਿਲ੍ਹਾ ਕੋਰਟ ਕੰਪਲੈਕਸ ਵਿਚ ਸਥਿਤ ਵੱਖ-ਵੱਖ ਆਦਲਤਾਂ ਦਾ ਜਾਇਜ਼ਾ ਲਿਆ।

ਉਨ੍ਹਾਂ ਨੇ ਇਸ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਬੈਠਕ ਕੀਤੀ। ਇਸ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਰਚਨਾ ਪੁਰੀ ਨੇ ਕਿਹਾ ਕਿ ਨਿਆਂ ਵਿਵਸਥਾ ਨਾਲ ਜੁੜੀਆਂ ਸਾਰੀਆਂ ਧਿਰਾਂ ਇਸ ਲਈ ਯੋਗ ਉਪਰਾਲੇ ਕਰਨ ਤਾਂ ਜੋ ਸਭ ਨੂੰ ਨਿਆਂ ਮਿਲ ਸਕੇ। ਉਨ੍ਹਾਂ ਨੇ ਲੋਕ ਅਦਾਲਤਾਂ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ। 


author

Babita

Content Editor

Related News