ਪੰਜਾਬ ਤੇ ਹਰਿਆਣਾ ਹਾਈਕੋਰਟ ਬਣੀ ''ਪੁਲਸ ਛਾਉਣੀ'', ਪੁਲਸ ਨੇ ਚਾਰੇ ਪਾਸਿਓਂ ਘੇਰਿਆ

10/16/2019 1:34:41 PM

ਚੰਡੀਗੜ੍ਹ (ਕੁਲਦੀਪ ਕੁਮਾਰ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਸਮੇਤ ਪੰਜਾਬ ਸਕੱਤਰੇਤ ਨੂੰ ਅੱਜ ਦੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਹਾਈਕੋਰਟ ਤੇ ਪੰਜਾਬ ਸਕੱਤਰੇਤ ਨੂੰ ਪੁਲਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ। ਇੱਥੇ ਸੁਰੱਖਿਆ ਨੂੰ ਅੱਗੇ ਨਾਲੋਂ ਜ਼ਿਆਦਾ ਸਖਤ ਕਰ ਦਿੱਤਾ ਗਿਆ ਹੈ। ਸਿਰਫ ਇੰਨਾ ਹੀ ਨਹੀਂ, ਪੁਲਸ ਵਲੋਂ ਹਾਈਕੋਰਟ ਤੇ ਸਕੱਤਰੇਤ ਨੂੰ ਚਾਰੇ ਪਾਸਿਓਂ ਘੇਰਾ ਪਾ ਲਿਆ ਹੈ ਅਤੇ ਅੰਦਰ ਅਤੇ ਬਾਹਰ ਹੀ ਹਰ ਹਲਚਲ 'ਤੇ ਨਜ਼ਰ ਰੱਖੀ ਜਾ ਰਹੀ ਹੈ। ਪੁਲਸ ਵਲੋਂ ਬੈਰੀਕੇਡ ਲਾ ਕੇ ਆਉਣ-ਜਾਣ ਵਾਲੇ ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਨੂੰ 12 ਅਕਤੂਬਰ ਨੂੰ ਧਮਕੀ ਭਰੀ ਚਿੱਠੀ ਮਿਲੀ ਸੀ, ਜਿਸ 'ਚ 16 ਅਕਤੂਬਰ ਨੂੰ ਮਤਲਬ ਕਿ ਅੱਜ ਦੇ ਦਿਨ ਹਾਈਕੋਰਟ ਅਤੇ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਚਿੱਠੀ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਸ 'ਚ ਹੜਕੰਪ ਮਚ ਗਿਆ ਸੀ ਅਤੇ ਪੁਲਸ ਨੇ ਸੁਰੱਖਿਆ ਨੂੰ ਵਧਾ ਦਿੱਤਾ ਸੀ।


Babita

Content Editor

Related News