ਅੰਮ੍ਰਿਤਸਰ ਨੂੰ ''ਅੰਬਰਸਰ'' ਨਾ ਲਿਖਣ ਦੇ DC ਦੇ ਹੁਕਮਾਂ ’ਤੇ ਹਾਈਕੋਰਟ ਨੇ ਲਾਈ ਰੋਕ, ਜਾਣੋ ਪੂਰਾ ਮਾਮਲਾ

Wednesday, Jun 30, 2021 - 12:59 PM (IST)

ਅੰਮ੍ਰਿਤਸਰ ਨੂੰ ''ਅੰਬਰਸਰ'' ਨਾ ਲਿਖਣ ਦੇ DC ਦੇ ਹੁਕਮਾਂ ’ਤੇ ਹਾਈਕੋਰਟ ਨੇ ਲਾਈ ਰੋਕ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ (ਹਾਂਡਾ) : ਅੰਮ੍ਰਿਤਸਰ ਵਿਚ ਸਥਿਤ ਵੀ. ਆਰ. ਅੰਬਰਸਰ ਮਾਲ ਨੂੰ ਡੀ. ਸੀ. ਨੇ ਇਕ ਸ਼ਿਕਾਇਤ ਦੇ ਆਧਾਰ ’ਤੇ ਅੰਬਰਸਰ ਸ਼ਬਦ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਸਨ, ਜਿਨ੍ਹਾਂ ਨੂੰ ਮਾਲ ਦੇ ਸੰਚਾਲਕਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਲੀਜ਼ਾ ਗਿੱਲ ਨੇ ਅੰਮ੍ਰਿਤਸਰ ਦੇ ਡੀ. ਸੀ. ਵੱਲੋਂ 23 ਅਪ੍ਰੈਲ ਨੂੰ ਜਾਰੀ ਕੀਤੇ ਉਕਤ ਹੁਕਮਾਂ ’ਤੇ ਰੋਕ ਲਾ ਦਿੱਤੀ ਹੈ।

ਇਹ ਵੀ ਪੜ੍ਹੋ : ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਲਈ ਖ਼ੁਸ਼ਖ਼ਬਰੀ, ਦੁੱਧ ਦੇ ਖ਼ਰੀਦ ਭਾਅ 'ਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ

ਹਾਈਕੋਰਟ ਨੇ ਸਰਕਾਰ ਦੇ ਮੁੱਖ ਸਕੱਤਰ, ਡੀ. ਸੀ. ਅੰਮ੍ਰਿਤਸਰ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਅਤੇ ਸ਼ਿਕਾਇਤ ਕਰਨ ਵਾਲੀ ਸੰਸਥਾ ‘ਜੈ ਪੰਜਾਬ ਵੈੱਲਫੇਅਰ ਸੁਸਾਇਟੀ’ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨਰ ਵੀ. ਆਰ. ਮੀਲ ਵੱਲੋਂ ਕੋਰਟ ਵਿਚ ਪੇਸ਼ ਹੋਏ ਸੀਨੀਅਰ ਵਕੀਲ ਚੇਤਨ ਮਿੱਤਲ ਨੇ ਕੋਰਟ ਨੂੰ ਦੱਸਿਆ ਕਿ ਅੰਮ੍ਰਿਤਸਰ ਦੇ ਵੀ. ਆਰ. ਮਾਲ ਅੰਬਰਸਰ ਵੱਲੋਂ ਅੰਮ੍ਰਿਤਸਰ ਦੇ ਪੁਰਾਣੇ ਨਾਮ ਦਾ ਇਸਤੇਮਾਲ ਕੀਤਾ ਗਿਆ ਹੈ ਅਤੇ ਅੰਬਰਸਰ ਸ਼ਬਦ ਦਾ ਇਸਤੇਮਾਲ ਹੋਰ ਕਈ ਜਗ੍ਹਾ ਵੀ ਹੋ ਰਿਹਾ ਹੈ, ਜੋ ਕਿ ਕਿਸੇ ਵੀ ਤਰ੍ਹਾਂ ਕਾਨੂੰਨ ਦੀ ਉਲੰਘਣਾ ਨਹੀਂ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : 'ਕੇਜਰੀਵਾਲ' ਨੇ ਪੰਜਾਬ ਲਈ ਕੀਤੇ 3 ਵੱਡੇ ਐਲਾਨ, ਬਿਜਲੀ ਬਿੱਲਾਂ ਨੂੰ ਲੈ ਕੇ ਕਹੀ ਇਹ ਗੱਲ

ਅਦਾਲਤ ਨੇ ਪਟੀਸ਼ਨਰ ਧਿਰ ਨੂੰ ਸੁਣਨ ਤੋਂ ਬਾਅਦ ਡੀ. ਸੀ. ਅੰਮ੍ਰਿਤਸਰ ਵੱਲੋਂ ਜਾਰੀ ਉਨ੍ਹਾਂ ਹੁਕਮਾਂ ’ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ, ਜਿਸ ਵਿਚ ਅੰਬਰਸਰ ਸ਼ਬਦ ਹਟਾਉਣ ਨੂੰ ਕਿਹਾ ਗਿਆ ਸੀ, ਨਾਲ ਹੀ ਸਾਰੇ ਪ੍ਰਤੀਵਾਦੀਆਂ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਮਾਮਲੇ ਦੀ ਸੁਣਵਾਈ ਹੁਣ 3 ਅਕਤੂਬਰ ਨੂੰ ਹੋਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News