ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਕੰਮਕਾਰ ਬੰਦ! ਵਕੀਲਾਂ ਨੇ ਕਰ 'ਤੀ ਹੜਤਾਲ, ਪੜ੍ਹੋ ਪੂਰਾ ਮਾਮਲਾ

Monday, Dec 15, 2025 - 06:16 PM (IST)

ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਕੰਮਕਾਰ ਬੰਦ! ਵਕੀਲਾਂ ਨੇ ਕਰ 'ਤੀ ਹੜਤਾਲ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ ਗੰਭੀਰ) : ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਵਕੀਲਾਂ ਵਲੋਂ ਹੜਤਾਲ ਕਰ ਦਿੱਤੀ ਗਈ। ਦਰਅਸਲ ਹਿਸਾਰ ਪੁਲਸ 'ਤੇ ਲੱਗੇ ਵਕੀਲ ਦੀ ਕੁੱਟਮਾਰ ਦੇ ਗੰਭੀਰ ਇਲਜ਼ਾਮਾਂ ਕਾਰਨ ਹਾਈਕੋਰਟ ਦੇ ਵਕੀਲਾਂ ਨੇ ਕੰਮ ਬੰਦ ਕਰ ਦਿੱਤਾ। ਬਾਰ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ ਗਗਨਦੀਪ ਜੰਮੂ ਨੇ ਦੱਸਿਆ ਕਿ ਪੀੜਤ ਅਮਿਤ ਸਮੇਤ ਬਾਰ ਦੇ ਮੈਂਬਰਾਂ ਵਲੋਂ ਕੁੱਟਮਾਰ ਦੀ ਸ਼ਿਕਾਇਤ ਸਬੰਧੀ ਆਮ ਸਭਾ 'ਚ ਐਮਰਜੈਂਸੀ ਬੈਠਕ ਬੁਲਾਈ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ, ਸਿੱਖਿਆ ਵਿਭਾਗ ਨੇ ਜਾਰੀ ਕੀਤੀ ਨੋਟੀਫਿਕੇਸ਼ਨ

ਅਮਿਤ ਬਾਰ ਦੇ ਮੈਂਬਰ ਹਨ, ਉਨ੍ਹਾਂ ਨਾਲ ਸੀ. ਆਈ. ਏ.-1 ਹਿਸਾਰ ਦੇ ਅਧਿਕਾਰੀਆਂ ਵਲੋਂ ਦੁਰਵਿਵਹਾਰ ਕੀਤਾ ਗਿਆ ਸੀ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਅਪੀਲ ਕੀਤੇ ਜਾਣ ਦੇ ਬਾਵਜੂਦ ਮੋਹਾਲੀ/ਨਵਾਂਗਾਓਂ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਚਿੰਤਾ ਭਰੀ ਖ਼ਬਰ ਆਈ ਸਾਹਮਣੇ

ਇਸ ਤੋਂ ਬਾਅਦ ਆਮ ਸਭਾ ਨੇ ਸਰਵ ਸੰਮਤੀ ਨਾਲ ਅੱਜ ਹੜਤਾਲ ਕਰਨ ਦਾ ਫ਼ੈਸਲਾ ਕੀਤਾ। ਇਸ ਸਬੰਧੀ ਅੱਗੇ ਦੀ ਕਾਰਵਾਈ 'ਤੇ ਫ਼ੈਸਲਾ ਲੈਣ ਲਈ ਭਲਕੇ ਆਮ ਸਭਾ ਦੀ ਬੈਠਕ ਫਿਰ ਬੁਲਾਈ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News