ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ (ਵੀਡੀਓ)
Monday, Sep 07, 2026 - 11:18 AM (IST)
ਚੰਡੀਗੜ੍ਹ : ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਅਤੇ ਹਰਿਆਣਾ ਦੇ ਨਵੇਂ ਮੁੱਖ ਜੱਜ ਵਜੋਂ ਸਹੁੰ ਚੁੱਕੀ ਹੈ। ਜਸਟਿਸ ਅਸ਼ਵਨੀ ਕੁਮਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਸਹੁੰ ਚੁਕਾਈ ਗਈ। ਇਸ ਮੌਕੇ ਹਰਿਆਣਾ ਦੇ ਰਾਜਪਾਲ ਅਸੀਮ ਕੁਮਾਰ ਘੋਸ਼ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਰਹੇ। ਸਹੁੰ ਚੁੱਕ ਸਮਾਗਮ ਅੱਜ ਸਵੇਰੇ 9.30 ਵਜੇ ਪੰਜਾਬ ਲੋਕ ਭਵਨ ਵਿਖੇ ਹੋਇਆ।
ਇਹ ਵੀ ਪੜ੍ਹੋ : ਪੰਜਾਬ : ਮੁਲਾਜ਼ਮਾਂ ਦੀ ਨਵੀਂ ਭਰਤੀ 'ਤੇ ਰੋਕ! ਤਨਖ਼ਾਹਾਂ ਵੀ ਰੁਕੀਆਂ, ਪੜ੍ਹੋ ਕੀ ਹੈ ਪੂਰਾ ਮਾਮਲਾ
ਇੱਥੇ ਇਹ ਗੱਲ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਐਮਰਜੈਂਸੀ ਕੈਬਨਿਟ ਮੀਟਿੰਗ ਬੁਲਾਈ ਸੀ ਅਤੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦਾ ਵਿਰੋਧ ਕਰਨ ਵਾਲਾ ਮਤਾ ਪਾਸ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ ਦਾ ਮਾਸਟਰ ਪਲਾਨ, ਹੁਣ ਚੰਨੀ, ਰੰਧਾਵਾ ਤੇ...
ਮਤੇ 'ਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਸੀ ਕਿ ਮੁੱਖ ਜੱਜ ਨੂੰ ਪੰਜਾਬ ਸਰਕਾਰ ਦੀ ਸਹਿਮਤੀ ਮਿਲਣ ਤੱਕ ਸਹੁੰ ਨਾ ਚੁਕਾਈ ਜਾਵੇ ਅਤੇ ਸੰਵਿਧਾਨਿਕ ਪ੍ਰਕਿਰਿਆਵਾਂ ਦੀ ਪਾਲਣਾ ਕਰਦਿਆਂ ਸੂਬੇ ਦੀ ਰਾਏ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ ਪਰ ਇਸ ਤੋਂ ਬਾਅਦ ਵੀ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਹਾਈਕੋਰਟ ਦੇ ਮੁੱਖ ਜੱਜ ਵਲੋਂ ਸਹੁੰ ਚੁਕਾ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
