ਪੰਜਾਬ ਤੇ ਰਾਜਸਥਾਨ ''ਚ 16 ਥਾਵਾਂ ''ਤੇ NIA ਦੀ ਛਾਪੇਮਾਰੀ, ਹਿਰਾਸਤ ''ਚ ਲਏ 6 ਲੋਕ
Wednesday, Feb 28, 2024 - 02:13 AM (IST)
ਨਵੀਂ ਦਿੱਲੀ (ਭਾਸ਼ਾ): ਨੈਸ਼ਨਲ ਇਨਵੈਸਟਿਗੇਸ਼ਨ ਏਜੰਸੀ (NIA) ਨੇ ਦੇਸ਼ ਵਿਚ ਅੱਤਵਾਦੀ-ਅਪਰਾਧੀ ਗੱਠਜੋੜ ਨੂੰ ਖ਼ਤਮ ਕਰਨ ਲਈ ਮੰਗਲਵਾਰ ਨੂੰ ਪੰਜਾਬ ਤੇ ਰਾਜਸਥਾਨ ਵਿਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਵਿਚ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ। NIA ਦੇ ਇਕ ਅਧਿਕਾਰੀ ਨੇ ਕਿਹਾ ਕਿ ਅੱਤਵਾਦੀ-ਸੰਗਠਿਤ ਅਪਰਾਧਿਕ ਗਿਰੋਹ ਦੇ ਗੱਠਜੋੜ ਨਾਲ ਸਬੰਧਤ ਇਕ ਮਾਮਲੇ ਵਿਚ ਜਾਰੀ ਜਾਂਚ ਦੇ ਤਹਿਤ ਪੰਜਾਬ ਵਿਚ 14 ਤੇ ਰਾਜਸਥਾਨ ਵਿਚ 2 ਥਾਵਾਂ 'ਤੇ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਅੱਤਵਾਦੀ ਸਰਗਰਮੀਆਂ ਵਿਚ ਸ਼ਾਮਲ ਹੋਣ ਦੇ ਸਬੰਧ ਵਿਚ 6 ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਖਨੌਰੀ ਬਾਰਡਰ 'ਤੇ ਜ਼ਖ਼ਮੀ ਹੋਏ ਕਿਸਾਨ ਪ੍ਰਿਤਪਾਲ ਬਾਰੇ ਹਾਈਕੋਰਟ 'ਚ ਹਰਿਆਣਾ ਪੁਲਸ ਦਾ ਹੈਰਾਨੀਜਨਕ ਬਿਆਨ
ਐੱਨ.ਆਈ.ਏ. ਨੇ ਕਿਹਾ ਕਿ ਪੰਜਾਬ ਦੇ ਅੰਮ੍ਰਿਤਸਰ, ਬਠਿੰਡਾ, ਮੋਗਾ, ਸੰਗਰੂਰ ਤੇ ਕਪੂਰਥਲਾ ਜ਼ਿਲ੍ਹਿਆਂ ਅਤੇ ਰਾਜਸਥਾਨ ਦੇ ਚੁਰੂ ਤੇ ਹਨੁਮਾਨਗੜ੍ਹ ਜ਼ਿਲ੍ਹਿਆਂ ਵਿਚ ਸਵੇਰੇ ਛਾਪੇਮਾਰੀ ਸ਼ੁਰੂ ਕੀਤੀ ਗਈ। ਏਜੰਸੀ ਨੇ ਕਿਹਾ, "ਅੱਤਵਾਦੀ ਸਰਗਰਮੀਆਂ ਵਿਚ ਸ਼ਾਮਲ ਹੋਣ ਦੇ ਦੋਸ਼ ਹੇਠ ਕਈ ਲੋਕਾਂ ਨੂੰ ਪੁੱਛਗਿੱਛ ਲਈ ਲਿਜਾਇਆ ਗਿਆ। ਕਈ ਡਿਜੀਟਲ ਉਪਕਰਨ, ਮੋਬਾਈਲ ਫ਼ੋਨ ਤੇ ਇਤਰਾਜ਼ਯੋਗ ਕਾਗਜ਼ ਜ਼ਬਤ ਕੀਤੇ ਗਏ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8