ਪੰਜਾਬ ਦੇ ਥਾਣੇ ''ਚ ਧਮਾਕਾ ਕਰਨ ਵਾਲਿਆਂ ਦਾ UP ''ਚ ਹੋ ਗਿਆ ਐਨਕਾਊਂਟਰ
Monday, Dec 23, 2024 - 09:21 AM (IST)
ਚੰਡੀਗੜ੍ਹ/ਲਖਨਊ: ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਚ ਸਥਾਨਕ ਪੁਲਸ ਅਤੇ ਪੰਜਾਬ ਪੁਲਸ ਦੀ ਇਕ ਸੰਯੁਕਤ ਟੀਮ ਨੇ ਸੋਮਵਾਰ ਤੜਕੇ ਇਕ ਮੁਕਾਬਲੇ ਤੋਂ ਬਾਅਦ ਗੁਰਦਾਸਪੁਰ (ਪੰਜਾਬ) ਵਿਚ ਇਕ ਪੁਲਸ ਚੌਕੀ 'ਤੇ ਬੰਬ ਸੁੱਟਣ ਦੀ ਘਟਨਾ ਵਿਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਐਨਕਾਊਂਟਰ ਮਗਰੋਂ ਫੜ ਲਿਆ ਹੈ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਦਿਖੇਗਾ ਅਨੋਖਾ ਨਜ਼ਾਰਾ, ਕਾਂਗਰਸ-ਭਾਜਪਾ ਗੱਠਜੋੜ ਦੀ ਬਣੇਗੀ 'ਸਰਕਾਰ'!
ਅਧਿਕਾਰੀ ਨੇ ਦੱਸਿਆ ਕਿ ਤਿੰਨੋਂ ਅਪਰਾਧੀ ਗੋਲੀ ਲੱਗਣ ਕਾਰਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਅਤੇ ਉਨ੍ਹਾਂ ਕੋਲੋਂ ਕਈ ਹਥਿਆਰ ਅਤੇ ਕਾਰਤੂਸ ਬਰਾਮਦ ਕੀਤੇ ਗਏ। ਪੀਲੀਭੀਤ ਪੁਲਸ ਦੇ ਹਵਾਲੇ ਨਾਲ ਵਧੀਕ ਪੁਲਸ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ) ਅਮਿਤਾਭ ਯਸ਼ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਅਤੇ ਪੰਜਾਬ ਪੁਲਸ ਦੀ ਸਾਂਝੀ ਟੀਮ ਨੇ ਗੁਰਦਾਸਪੁਰ ਦੇ ਬਖਸ਼ੀਵਾਲਾ ਥਾਣੇ ਵਿਚ ਗ੍ਰਨੇਡ ਸੁੱਟਣ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਤਿੰਨ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੂਰਨਪੁਰ ਥਾਣਾ (ਪੀਲੀਭੀਤ) ਤੋਂ ਇਲਾਕੇ ਵਿਚ ਮੁੱਠਭੇੜ ਸ਼ੁਰੂ ਹੋ ਗਈ ਅਤੇ ਇਸ ਦੌਰਾਨ ਪੁਲਸ ਦੀ ਗੋਲ਼ੀਬਾਰੀ ਕਾਰਨ ਤਿੰਨੋਂ ਮੁਲਜ਼ਮ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੱਸ Hijack! ਸਹਿਮ ਗਈਆਂ ਸਵਾਰੀਆਂ
ਯਸ਼ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਪੂਰਨਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਲਿਜਾਇਆ ਗਿਆ ਹੈ ਅਤੇ ਅਗਾਊਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ (25), ਵਰਿੰਦਰ ਸਿੰਘ (23) ਅਤੇ ਜਸਨ ਪ੍ਰੀਤ ਸਿੰਘ ਉਰਫ਼ ਪ੍ਰਤਾਪ ਸਿੰਘ (18) ਵਾਸੀ ਗੁਰਦਾਸਪੁਰ ਵਜੋਂ ਹੋਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8