ਪੰਜਾਬ ’ਚ ਹੁਣ ਆਸਾਨੀ ਨਾਲ ਨਹੀਂ ਮਿਲੇਗਾ ਅਸਲਾ ਲਾਇਸੈਂਸ, ਕਰਨਾ ਪਵੇਗਾ ਇਹ ਕੰਮ

Thursday, Feb 12, 2026 - 07:38 AM (IST)

ਪੰਜਾਬ ’ਚ ਹੁਣ ਆਸਾਨੀ ਨਾਲ ਨਹੀਂ ਮਿਲੇਗਾ ਅਸਲਾ ਲਾਇਸੈਂਸ, ਕਰਨਾ ਪਵੇਗਾ ਇਹ ਕੰਮ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) - ਪੰਜਾਬ ’ਚ ਹਥਿਆਰਾਂ ਦੇ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਹੋਰ ਸਖ਼ਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਹਾਲ ਹੀ ’ਚ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਅਹਿਮ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਕਿ ਹੁਣ ਲਾਇਸੈਂਸ ਜਾਰੀ ਕਰਨ ਤੋਂ ਪਹਿਲਾਂ ਇੰਟੈਲੀਜੈਂਸ ਇਨਪੁੱਟ ਲੈਣਾ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ ਸੰਭਾਵਿਤ ਖ਼ਤਰੇ ਦੀ ਜਾਂਚ ਖ਼ੁਫ਼ੀਆ ਰਿਪੋਰਟ ਦੇ ਆਧਾਰ ’ਤੇ ਕੀਤੀ ਜਾਵੇਗੀ ਅਤੇ ਜੇ ਕਿਸੇ ਪੱਧਰ ’ਤੇ ਗ਼ਲਤ ਜਾਂ ਭਰਮਾਊ ਰਿਪੋਰਟ ਤਿਆਰ ਕੀਤੀ ਗਈ ਤਾਂ ਸਬੰਧਤ ਅਧਿਕਾਰੀ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਵੀਰਵਾਰ ਨੂੰ 'ਭਾਰਤ ਬੰਦ', ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

ਦੱਸ ਦੇਈਏ ਕਿ ਇਸ ਤੋਂ ਇਲਾਵਾ ਨਵੇਂ ਨਿਯਮਾਂ ਅਨੁਸਾਰ ਕਿਸੇ ਵੀ ਵਿਅਕਤੀ ਨੂੰ ਹਥਿਆਰਾਂ ਦੇ ਲਾਇਸੈਂਸ ਜਾਰੀ ਕਰਨ ਤੋਂ ਪਹਿਲਾਂ ਉਸ ਦੇ ਪਿਛੋਕੜ, ਸੰਭਾਵਿਤ ਖ਼ਤਰੇ ਅਤੇ ਸਮਾਜਿਕ ਵਰਤਾਅ ਬਾਰੇ ਖ਼ੁਫ਼ੀਆ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਇਸ ਦੇ ਨਾਲ ਇਹ ਵੀ ਜਾਂਚਿਆ ਜਾਵੇਗਾ ਕਿ ਅਰਜ਼ੀ ਦੇਣ ਵਾਲੇ ਨੂੰ ਸੱਚਮੁੱਚ ਸੁਰੱਖਿਆ ਕਾਰਨਾਂ ਕਰਕੇ ਲਾਇਸੈਂਸ ਦੀ ਲੋੜ ਹੈ ਜਾਂ ਇਹ ਸਿਰਫ਼ ਸ਼ੌਕ ਵਜੋਂ ਹੀ ਉਸ ਨੂੰ ਲੈ ਰਿਹਾ ਹੈ। ਇਸ ਦੌਰਾਨ ਜੇਕਰ ਇੰਟੈਲੀਜੈਂਸ ਰਿਪੋਰਟ ਨਕਾਰਾਤਮਕ ਹੋਵੇਗੀ ਤਾਂ ਲਾਇਸੈਂਸ ਜਾਰੀ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Breaking: ਕੈਨੇਡਾ ਦੇ ਸਕੂਲ 'ਚ ਮੌਤ ਦਾ ਤਾਂਡਵ! ਅੰਨ੍ਹੇਵਾਹ ਫਾਇਰਿੰਗ 'ਚ 10 ਦੀ ਮੌਤ, 25 ਜ਼ਖ਼ਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News