PUNJAB : ਹੜ੍ਹਾਂ ਦੀ ਆੜ 'ਚ ਹਥਿਆਰਾਂ ਦੀ ਤਸਕਰੀ, ਪੂਰੀ ਖ਼ਬਰ ਪੜ੍ਹ ਰਹਿ ਜਾਵੋਗੇ ਹੈਰਾਨ
Thursday, Sep 11, 2025 - 03:54 PM (IST)

ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ 'ਚ ਹੜ੍ਹਾਂ ਦੀ ਆੜ 'ਚ ਹਥਿਆਰਾਂ ਦੀ ਤਸਕਰੀ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਹੜ੍ਹਾਂ ਦੇ ਪਾਣੀ ਦੀ ਆੜ 'ਚ ਹਥਿਆਰਾਂ ਦੀ ਤਸਕਰੀ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪਾਣੀ 'ਚ ਪਾਕਿਸਾਤਨ ਤੋਂ ਹਥਿਆਰਾਂ ਦੀ ਤਸਕਰੀ ਹੋਈ ਹੈ। ਕਰੀਬ 27 ਹਥਿਆਰ ਅਤੇ 470 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ PRTC ਬੱਸ ਦਾ ਵੱਡਾ ACCIDENT, ਉੱਡ ਗਏ ਪਰਖੱਚੇ, ਤੁੰਨ-ਤੁੰਨ ਕੇ... (ਵੀਡੀਓ)
ਇਸ ਮਾਮਲੇ ਸਬੰਧੀ ਸਟੇਟ ਸਪੈਸ਼ਲ ਆਪਰੇਸ਼ਨ ਕਰਕੇ ਪੁਲਸ ਨੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਫਾਜ਼ਿਲਕਾ ਜ਼ਿਲ੍ਹਾ ਇਸ ਸਮੇਂ ਹੜ੍ਹਾਂ ਦੀ ਮਾਰ ਹੇਠ ਹੈ। ਦਰਜਨਾਂ ਪਿੰਡ ਅਤੇ ਘਰ ਪੂਰੀ ਤਰ੍ਹਾਂ ਪਾਣੀ 'ਚ ਡੁੱਬੇ ਹੋਏ ਹਨ। ਅਜਿਹੇ 'ਚ ਹੜ੍ਹਾਂ ਦੀ ਆੜ 'ਚ ਤਸਕਰੀ ਦੀ ਕੋਸ਼ਿਸ਼ ਬੀਤੀ ਰਾਤ ਫਾਜ਼ਿਲਕਾ ਦੇ ਪਿੰਡ ਮੁਹਾਰ ਜਮਸ਼ੇਰ ਨੇੜੇ ਕੀਤੀ ਗਈ। ਇਸ ਸਬੰਧੀ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਨੇ ਕਾਰਵਾਈ ਕਰਦੇ ਹੋਏ 2 ਲੋਕਾਂ ਨੂੰ ਗ੍ਰਿਫ਼ਡਾਰ ਕੀਤਾ ਹੈ, ਜੋ ਕਿ ਇੱਥੇ ਆਸ-ਪਾਸ ਦੇ ਪਿੰਡਾਂ ਦੇ ਰਹਿਣ ਵਾਲੇ ਹਨ। ਇਨ੍ਹਾਂ ਕੋਲੋਂ ਕੁੱਲ 27 ਪਿਸਤੌਲਾਂ ਅਤੇ 470 ਰੌਂਦ ਅਤੇ ਮੈਗਜ਼ੀਨ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ : ਡਾਕਟਰਾਂ ਲਈ ਵੱਡਾ ALERT! ਲਾਗੂ ਹੋ ਗਏ ਨਵੇਂ ਹੁਕਮ, ਹੁਣ ਭੁੱਲ ਕੇ ਵੀ ਆਹ ਕੰਮ ਕੀਤਾ ਤਾਂ...
ਫੜ੍ਹੇ ਗਏ ਦੋਸ਼ੀਆਂ ਦੀ ਪਛਾਣ ਮੰਗਲ ਸਿੰਘ ਅਤੇ ਗੁਰਮੀਤ ਸਿੰਘ ਦੇ ਤੌਰ 'ਤੇ ਹੋਈ ਹੈ। ਫਿਲਹਾਲ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8