ਰਾਣਾ ਕੇ.ਪੀ 'ਤੇ ਗਰਮਾਈ ਸਿਆਸਤ (ਵੀਡੀਓ)

06/24/2017 12:47:04 PM

ਜਲੰਧਰ— ਪੰਜਾਬ ਵਿਧਾਨ ਸਭਾ 'ਚ 'ਆਪ' ਵਿਧਾਇਕਾਂ ਨਾਲ ਹੋਈ ਧੱਕਾ-ਮੁੱਕੀ ਦਾ ਜਲੰਧਰ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਵਿਰੋਧ ਕੀਤਾ ਗਿਆ ਹੈ। ਆਪ ਆਗੂਆਂ ਨੇ ਵਿਧਾਇਕਾਂ ਨਾਲ ਹੋਈ ਵਧੀਕੀ ਲਈ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਆਪ ਆਗੂ ਕਸ਼ਮੀਰ ਸਿੰਘ ਨੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਲੋਕਾਂ ਤੋਂ ਮੁਆਫੀ ਮੰਗਣ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੇ ਸਪੀਕਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਪਹਿਲਾ ਬਜਟ ਸੈਸ਼ਨ ਹੀ ਹੰਗਾਮਿਆਂ ਭਰਪੂਰ ਹੈ। 


Related News